spot_img
Homeਮਾਝਾਗੁਰਦਾਸਪੁਰਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਕਾਦੀਆਂ 18 ਜੁਲਾਈ ( ਮੁਨੀਰਾ ਸਲਾਮ ਤਾਰੀ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਮੋਰਚਾ ਗੁਰੂ ਕਾ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਦਾ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਦੀ ਲੜੀ ਤਹਿਤ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਤੇ ਨੋਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਵੱਖ-ਵੱਖ ਦੋ ਭਾਗਾਂ ਵਿੱਚ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਤੇ ਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਭਾਗ ਲੈ ਦੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ।
ਇਸ ਮੌਕੇ ਤੇ ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ. ਨਵਪ੍ਰੀਤ ਸਿੰਘ ਪ੍ਰਿੰਸ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ।ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਪਹਿਲੇ ਭਾਗ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਵਿੱਚੋਂ ਪਹਿਲਾਂ ਸਥਾਨ ਸ੍ਰ ਗੁਰਸਿਮਰਨਪ੍ਰੀਤ ਸਿੰਘ, ਦੂਸਰਾ ਸਥਾਨ ਸ੍ਰ ਬਿਕਰਮ ਪਾਲ ਸਿੰਘ ਅਤੇ ਸ੍ਰ ਨਵਤੇਜ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਤੇ ਨੋਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਸ੍ਰ ਜਸ਼ਨਪ੍ਰੀਤ ਸਿੰਘ,ਦੂਸਰਾ ਸਥਾਨ ਸ੍ਰ ਸੁਪਨਦੀਪ ਸਿੰਘ ਅਤੇ ਸ੍ਰ ਸਹਿਜਵੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲੇ ਭਾਗਾਂ ਦੇ ਵਿਦਿਆਰਥੀਆਂ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਤੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਦਸਤਾਰ ਦੀ ਵੱਖਰੀ ਪਛਾਣ ਬਣਾਈ ਹੈ। ਉਹਨਾਂ ਕਿਹਾ ਕਿ ਦਸਤਾਰ ਹੀ ਸਿੱਖ ਦੀ ਅਸਲ ਪਹਿਚਾਣ ਅਤੇ ਸ਼ਾਨ ਹੈ। ਜਥੇਦਾਰ ਗੋਰਾ ਨੇ ਸਮੂਹ ਸਕੂਲ ਦੇ ਸਟਾਫ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਵਧਾਈ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਤੇ ਸੈਮੀਨਾਰ ਹਰ ਸਕੂਲ ਵਿੱਚ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਤੇ ਮੈਡਮ ਪਰਮਜੀਤ ਕੌਰ ਡਾਇਰੈਕਟਰ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ, ਸ੍ਰ ਸੁਰਿੰਦਰ ਸਿੰਘ ਭੰਗੂ, ਧਾਰਮਿਕ ਟੀਚਰ ਸ੍ਰ ਜਸਬੀਰ ਸਿੰਘ ਜਫਰਵਾਲ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ, ਸ੍ਰ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, ਭਾਈ ਮੋਹਣ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਕਵੀਸ਼ਰ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments