spot_img
Homeਮਾਝਾਗੁਰਦਾਸਪੁਰਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ :...

ਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਜਗਰੂਪ ਸੇਖਵਾਂ

ਕਾਦੀਆਂ 19 ਜੁਲਾਈ (ਮੁਨੀਰਾ ਸਲਾਮ ਤਾਰੀ) :- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments