spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਵਾਸੀਆਂ ਨਾਲ ਮਿਲ ਕੇ ਮਨਾਇਆ ਸ਼ਿਵ ਕੁਮਾਰ ਬਟਾਲਵੀ...

ਜ਼ਿਲ੍ਹਾ ਪ੍ਰਸ਼ਾਸਨ ਨੇ ਬਟਾਲਾ ਵਾਸੀਆਂ ਨਾਲ ਮਿਲ ਕੇ ਮਨਾਇਆ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ

ਬਟਾਲਾ, 23 ਜੁਲਾਈ (  ਮੁਨੀਰਾ ਸਲਾਮ ਤਾਰੀ) – ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦਾ 86ਵਾਂ ਜਨਮ ਦਿਨ ਅੱਜ ਸਥਾਨਕ ਬਟਾਲਾ ਕਲੱਬ ਵਿੱਚ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਬਟਾਾ ਵਾਸੀਆਂ ਅਤੇ ਸ਼ਿਵ ਸਨੇਹੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਪੂਰੀ ਦੁਨੀਆਂ ਵਿੱਚ ਵੱਸਦੇ ਸ਼ਿਵ ਬਟਾਲਵੀ ਦੇ ਪ੍ਰਸੰਸਕਾਂ ਨੂੰ ਉਨਾਂ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਆਪਣੇ ਲਾਡਲੇ ਸ਼ਾਇਰ ਉੱਪਰ ਬਹੁਤ ਮਾਣ ਹੈ ਜਿਨਾਂ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਵੀ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਕਿਹਾ ਕਿ ਅਜੋਕੀ ਪੀੜੀ ਨੂੰ ਆਪਣੇ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਸ਼ਿਵ ਬਟਾਲਵੀ ਵਰਗੇ ਸਿਰਮੌਰ ਕਵੀਆਂ ਨੂੰ ਜਰੂਰ ਪੜਨਾ ਚਾਹੀਦਾ ਹੈ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਸ. ਇੰਦਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਸ਼ਿਵ ਉਹ ਮਹਾਨ ਸ਼ਾਇਰ ਸੀ ਜਿਸਨੇ ਆਪਣੀਆਂ ਕਵਿਤਾਵਾਂ ਦੇ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਬਹੁਤ ਉੱਚੇ ਮੁਕਾਮ ਉੱਪਰ ਪਹੁੰਚਾਇਆ ਹੈ। ਉਨਾਂ ਕਿਹਾ ਕਿ ਦੁਨੀਆਂ ਦੇ ਹਰ ਕੋਨੇ ਵਿੱਚ ਸ਼ਿਵ ਨੂੰ ਪਿਆਰ ਕਰਨ ਵਾਲੇ ਮੌਜੂਦ ਹਨ ਅਤੇ ਬਟਾਲਾ ਵਾਸੀਆਂ ਨੂੰ ਇਸ ਗੱਲ ਉੱਪਰ ਹਮੇਸ਼ਾਂ ਮਾਣ ਰਹੇਗਾ ਕਿ ਸ਼ਿਵ ਬਟਾਲਵੀ ਉਨਾਂ ਦੇ ਸ਼ਹਿਰ ਦੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ਿਵ ਆਡੀਟੋਰੀਅਮ ਵਿਖੇ ਸ਼ਿਵ ਬਟਾਲਵੀ ਨੂੰ ਸਮਰਪਿਤ ਇੱਕ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ।

ਪ੍ਰੋ. ਜਸਬੀਰ ਸਿੰਘ ਨੇ ਕਿਹਾ ਕਿ ਸ਼ਿਵ ਬਟਾਲਵੀ ਨੇ ਇਕੱਲੀ ਬਿਰਹਾ ਦੀ ਕਵਿਤਾ ਹੀ ਨਹੀਂ ਲਿਖੀ ਬਲਕਿ ਉਹ ਇੱਕ ਖੁਸ਼ ਮਿਜਾਜ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲਾ ਸ਼ਾਇਰ ਵੀ ਸੀ। ਉਸਦਾ ਲਿਖਿਆ ਕਾਵਿ-ਨਾਟ ਲੂਣਾ ਉਸਦੀ ਸ਼ਾਹਕਾਰ ਰਚਨਾ ਹੈ ਜਿਸ ਵਿੱਚ ਉਸਨੇ ਲੂਣਾ ਨੂੰ ਇੱਕ ਨਾਇਕਾ ਵਜੋਂ ਪੇਸ਼ ਕਰਕੇ ਸਮਾਜਿਕ ਮਿੱਥ ਨੂੰ ਤੋੜਿਆ ਹੈ। ਉਨਾਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਬਹੁਤ ਡੂੰਘੀ ਅਤੇ ਬਹੁਪੱਖੀ ਹੈ ਜਿਸਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਸ਼ਿਵ ਬਟਾਲਵੀ ਦੇ ਗੀਤਾਂ ਅਤੇ ਕਵਿਤਾਵਾਂ ਨੂੰ ਬੋਲ ਕੇ ਸ਼ਿਵ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ, ਠੇਕੇਦਾਰ ਲਾਡੀ ਜੱਸਲ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਿਵ ਪ੍ਰੇਮੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments