spot_img
Homeਮਾਝਾਗੁਰਦਾਸਪੁਰਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਵਸੀਕਾ ਨਵੀਸਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ...

ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਵਸੀਕਾ ਨਵੀਸਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ

ਬਟਾਲਾ, 30 ਜੁਲਾਈ (ਮੁਨੀਰਾ ਸਲਾਮ ਤਾਰੀ) – ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰ ਰਹੇ ਸਾਰੇ ਵਸੀਕਾ ਨਵੀਸਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਸੀਕਾ ਨਵੀਸੀ ਕਰਨ। ਤਹਿਸੀਲਦਾਰ ਬਟਾਲਾ ਅੱਜ ਆਪਣੇ ਦਫ਼ਤਰ ਵਿੱਚ ਵਸੀਕਾ ਨਵੀਸਾਂ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਰ ਵਸੀਕਾ ਨਵੀਸ ਆਪਣੀ ਦੁਕਾਨ ’ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਨਿਰਧਾਰਤ ਫੀਸ ਦੀ ਲਿਸਟ ਲਾਜ਼ਮੀ ਤੌਰ ’ਤੇ ਲਗਾਵੇ। ਉਨ੍ਹਾਂ ਕਿਹਾ ਕਿ ਵਸੀਕਾ ਨਵੀਸ ਕੇਵਲ ਨਿਰਧਾਰਤ ਫੀਸ ਲੈਣ ਲਈ ਹੀ ਪਾਬੰਧ ਹੈ ਅਤੇ ਉਸ ਤੋਂ ਵੱਧ ਇੱਕ ਪੈਸੇ ਦੀ ਮੰਗ ਵੀ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗਲਤ ਗਾਈਡ ਅਤੇ ਖੱਜ਼ਲ-ਖੁਆਰ ਬਿਲਕੁਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਸੀਕਾ ਨਵੀਸ ਨੇ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ।

ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਜ਼ਮੀਨ ਦੀ ਰਜਿਸਟਰੀ ਲਈ ਐੱਨ.ਓ.ਸੀ. ਜਰੂਰੀ ਹੈ ਅਤੇ ਆਮ ਪਬਲਿਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਰਜਿਸਟਰੀ ਕਰਵਾਉਣ ਲਈ ਸਿੱਧਾ ਤਹਿਸੀਲ ਦਫ਼ਤਰ ਵਿੱਚ ਹੀ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਫ਼ਤਰੀ ਕਰਮਚਾਰੀ ਜਾਂ ਵਸੀਕਾ ਨਵੀਸ ਉਨ੍ਹਾਂ ਕੋਲੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਹਿਸੀਲ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਨੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਹਿਸੀਲ ਦਫ਼ਤਰ ਬਟਾਲਾ ਵਿੱਚ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਅਤੇ ਪੂਰੀ ਤਰਾਂ ਪਾਰਦਰਸ਼ੀ ਪ੍ਰਸ਼ਾਸਨ ਦਿੱਤਾ ਜਾਵੇਗਾ।

ਇਸ ਮੌਕੇ ਵਸੀਕਾ ਨਵੀਸ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਆਪਣੇ ਸਾਥੀਆਂ ਵੱਲੋਂ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments