spot_img
Homeਮਾਝਾਗੁਰਦਾਸਪੁਰਪਿੰਡ ਮਨਵਾਲ ਬਾਗ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਪਿੰਡ ਮਨਵਾਲ ਬਾਗ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਕਾਦੀਆ 31 ਜੁਲਾਈ (ਮੁਨੀਰਾ ਸਲਾਮ ਤਾਰੀ) :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਮਨਵਾਲ ਬਾਗ ਦੇ ਲਕਸ਼ਮੀ ਨਰਾਇਣ ਮੰਦਰ ਦੇ ਵਿਹੜੇ ਵਿੱਚ ਔਰਤਾਂ ਨੇ ਪੂਨਮ ਸ਼ਰਮਾ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ। ਇਸ ਪ੍ਰੋਗਰਾਮ ਵਿੱਚ ਨੀਲਮ ਕੋਹਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡਮ ਪ੍ਰਿਅੰਕਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਇਸ ਤੀਜ ਦਾ ਤਿਉਹਾਰ ਇਲਾਕੇ ਦੀਆਂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਕਿਉਂਕਿ ਇਹ ਸਾਡੇ ਸਨਾਤਨ ਸੱਭਿਆਚਾਰ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਔਰਤਾਂ ਵੱਲੋਂ ਮਾਂ ਗੋਰਾ ਦੀ ਵਿਸ਼ੇਸ਼ ਪੂਜਾ ਵੀ ਕੀਤੀ ਜਾਂਦੀ ਹੈ। ਇਸ ਮੌਕੇ ਬੁਲਾਰਿਆਂ ਵੀਨਾ ਡੋਗਰਾ, ਨੀਲੂ, ਨਿਰਮਲ ਮਹਾਜਨ, ਪ੍ਰਿਆ, ਸ਼ਰੂਤੀ, ਪ੍ਰਿਅੰਕਾ, ਅਲੀਸ਼ਾ ਅਤੇ ਨੇਹਾ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments