spot_img
Homeਮਾਝਾਗੁਰਦਾਸਪੁਰਡੀ ਏ ਵੀ ਪ੍ਰਾਇਮਰੀ ਸਕੂਲ ਵਿਖੇ ਤੀਜ ਦਾ ਤਿਓਹਾਰ ਮਨਾਇਆ ਗਿਆ

ਡੀ ਏ ਵੀ ਪ੍ਰਾਇਮਰੀ ਸਕੂਲ ਵਿਖੇ ਤੀਜ ਦਾ ਤਿਓਹਾਰ ਮਨਾਇਆ ਗਿਆ

ਕਾਦੀਆਂ 3 ਅਗਸਤ (ਮੁਨੀਰਾ ਸਲਾਮ ਤਾਰੀ) :- ਅੱਜ ਡੀਏਵੀ ਪ੍ਰਾਇਮਰੀ ਸਕੂਲ ਕਾਦੀਆਂ ਵਿਚ ਨੰਨ੍ਹੇ ਮੁੰਨੇ ਬੱਚਿਆਂ ਵੱਲੋਂ ਤੀਜ ਦੇ ਤਿਉਹਾਰ ਤੇ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਵਿਚ ਨੰਨੀ ਮੁਨਿਆਂ ਵਿਦਿਆਰਥਣਾਂ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਐਕਸ਼ਨ ਸਾਂਗ ਅਤੇ ਗਿੱਧਾ ਪਾਇਆ ਗਿਆ। ਇਸ ਮੌਕੇ ਤੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰਜ਼ਾਦਾ ਰੋਡ ਕਾਦੀਆਂ ਦੇ ਪ੍ਰਿੰਸੀਪਲ ਸਤੀਸ਼ ਗੁਪਤਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਗੁਪਤਾ ਨੇ ਤੀਜ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੀਜ ਦਾ ਤਿਓਹਾਰ ਸਕੂਲਾਂ ਤੱਕ ਹੀ ਸੀਮਿਤ ਰਹਿ ਗਿਆ ਹੈ। ਸਾਨੂੰ ਆਪਣੇ ਬੱਚਿਆਂ ਨੂੰ ਇਸ ਦੀ ਅਹਿਮੀਅਤ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਪ੍ਰੰਪਰਾਵਾਂ ਨੂੰ ਜ਼ਿੰਦਾ ਰੱਖ ਸਕੀਏ ਅਤੇ ਦੇਸ਼ ਵਿਚ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਆਪਣੀ ਸਭਿਅਤਾ ਨੂੰ ਜਿੰਦਾ ਰੱਖ ਸਕੀਏ। ਇਸ ਮੌਕੇ ਤੇ ਮੈਡਮ ਰੂਬੀ, ਮੈਡਮ ਪਰਮਜੀਤ, ਮੈਡਮ ਊਸ਼ਾ, ਮੈਡਮ ਨੇਹਾ, ਮੈਡਮ ਰਾਧਾ ਆਦ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments