spot_img
Homeਮਾਝਾਗੁਰਦਾਸਪੁਰਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿੱਚ...

ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿੱਚ ਮਨਾਇਆ ‘ਤੀਆਂ ਦਾ ਤਿਓਹਾਰ’

ਕਾਦੀਆ 4 ਅਗੱਸਤ (ਸਲਾਮ ਤਾਰੀ)

ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਦੇ ਉਪਰਾਲੇ ਨਾਲ਼ ‘ਤੀਆਂ ਦਾ ਤਿਉਹਾਰ’ ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆI ਸਕੂਲ ਵਿਖੇ ਮਨਾਈ ਇਸ ਹਰਿਆਲੀ ਤੀਜ ਦਾ ਆਗਾਜ਼ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਪੌਦਾ ਲਗਾ ਕੇ ਕੀਤਾ ਗਿਆI ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਧੇਰੀ ਜਾਣਕਾਰੀ ਦਿੰਦਿਆਂ ਦੱਸਿਆ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਇਹ ਉਪਰਾਲਾ ਕੀਤਾ ਗਿਆ ਹੈ ਅਤੇ ਸਮਾਜ ਵਿੱਚ ਇਹ ਜਾਗਰੂਕਤਾ ਪੈਦਾ ਕਰਨ ਦਾ ਯਤਨ ਕੀਤਾ ਜਾ ਰਿਹਾ ਕਿ ਹੁਣ ਲੜਕੀਆਂ ਵੀ ਕਿਸੇ ਗੱਲ ਵਿੱਚ ਲੜਕਿਆਂ ਨਾਲ਼ੋਂ ਘੱਟ ਨਹੀਂ ਅਤੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨI ਇਸ ਸਮੇਂ ਪੰਜਾਬੀ ਮਾਸਟਰ ਸੁਰਿੰਦਰ ਮੋਹਨ ਨੇ ਕਿਹਾ ਕਿ ਪਿਛਲੇ ਸਾਲ ਵੀ ਸਕੂਲ ਵਿੱਚ ਤਿਆਰ ਕੀਤੇ ਵਿਰਾਸਤੀ ਪਾਰਕ ਵਿੱਚ ਇਹ ਤਿਉਹਾਰ ਮਨਾਇਆ ਗਿਆ ਸੀ ਅਤੇ ਪੰਜਾਬੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਉਦੇਸ਼ ਨਾਲ਼ ਹੀ ਇਹ ਤਿਉਹਾਰ ਹਰ ਸਾਲ ਮਨਾਉਣ ਦਾ ਉਪਰਾਲਾ ਕੀਤਾ ਹੈI ਇਸ ਨਾਲ਼ ਜਿੱਥੇ ਵਿਦਿਆਰਥੀਆਂ ਦਾ ਮਨੋਰੰਜਨ ਹੁੰਦਾ ਉੱਥੇ ਉਹ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਤੋਂ ਜਾਣੂ ਹੁੰਦੇ ਹਨI ਇਸ ਸਮੇਂ ਵਿਦਿਆਰਥਣਾਂ ਦੇ ਨਾਲ਼-ਨਾਲ਼ ਸਮੂਹ ਅਧਿਆਪਕਾਂ ਨੇ ਵੀ ਇਹ ਤਿਉਹਾਰ ਮਨਾ ਕੇ ਖ਼ੂਬ ਅਨੰਦ ਮਾਣਿਆI ਵਿਦਿਆਰਥਣਾਂ ਨੇ ਵੱਖ-ਵੱਖ ਸੱਭਿਆਚਾਰ ਗੀਤ ਗਾ ਕੇ ਅਤੇ ਗਿੱਧਾ ਪਾ ਕੇ ਇਹ ਤਿਉਹਾਰ ਦਾ ਅਨੰਦ ਲਿਆI ਸਟੇਜ ਸਕੱਤਰ ਦੀ ਭੂਮਿਕਾ ਮੈਡਮ ਸੋਨੀਆ ਵਾਲੀਆ ਨੇ ਨਿਭਾਈI ਵਿਦਿਆਰਥਣਾਂ ਦੀ ਤਿਆਰੀ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਮਿਊਜ਼ਿਕ ਮਿਸਟ੍ਰੈੱਸ ਮੈਡਮ ਰਜਨੀ ਵੱਲੋਂ ਨਿਭਾਈ ਗਈI ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨI

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments