spot_img
Homeਮਾਝਾਗੁਰਦਾਸਪੁਰਸਿਹਤ ਕੇਂਦਰ ਕਾਦੀਆਂ ਦੀ ਟੀਮ ਵੱਲੋਂ ਮਲੇਰੀਏ ਤੋਂ ਬਚਾਉਣ ਲਈ ਖੂਨ ਦੇ...

ਸਿਹਤ ਕੇਂਦਰ ਕਾਦੀਆਂ ਦੀ ਟੀਮ ਵੱਲੋਂ ਮਲੇਰੀਏ ਤੋਂ ਬਚਾਉਣ ਲਈ ਖੂਨ ਦੇ ਸੈਂਪਲ ਲਏ

ਕਾਦੀਆਂ 4 ਅਗਸਤ (ਮੁਨੀਰਾ ਸਲਾਮ ਤਾਰੀ) ਕਮਿਊਨਿਟੀ ਹੈਲਥ ਸੈਂਟਰ ਕਾਦੀਆਂ ਵੱਲੋਂ ਮਲੇਰੀਏ ਤੋਂ ਬਚਾਅ ਲਈ ਦਾਣਾ ਮੰਡੀ ਕਾਦੀਆਂ ਵਿਖੇ ਕੰਮ ਕਰਦੇ ਮਜ਼ਦੂਰਾਂ ਤੇ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਕੀਤੀ ਗਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਸ ਕੁਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਐੱਸ ਐੱਮ ਓ ਕਾਦੀਆਂ ਡਾ ਮਨੋਹਰ ਲਾਲ ਜੀ ਦੀ ਅਗਵਾਈ ਹੇਠ ਦਾਣਾ ਮੰਡੀ ਕਾਦੀਆਂ ਅੰਦਰ ਖ਼ੂਨ ਜਾਂਚ ਕੈਂਪ ਲਗਾ ਕੇ ਮਜ਼ਦੂਰਾਂ ਤੇ ਆਸ ਪਾਸ ਦੇ ਵਸਨੀਕਾਂ ਨੂੰ ਮਲੇਰੀਏ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ । ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਸਾਫ਼ ਸਫ਼ਾਈ ਰੱਖੀ ਜਾਣ ਅਤੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਬਾਰੇ ਜਾਗਰੂਕ ਕੀਤਾ ।ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਲਖਬੀਰ ਸਿੰਘ ਜੁਗਰਾਜ ਸਿੰਘ ਬਲਵਿੰਦਰ ਸਿੰਘ ਅਤੇ ਟੀਮ ਮੈਂਬਰ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments