spot_img
Homeਮਾਝਾਗੁਰਦਾਸਪੁਰਕਾਦੀਆਂ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ...

ਕਾਦੀਆਂ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਡੇਰਿਆਂ ਆਦਿ ਤੇ ਜਾ ਕੇ ਜਾਣਕਾਰੀ ਮੁਹੱਈਆ ਕਰਵਾਈ

ਕਾਦੀਆਂ 9  (ਮੁਨੀਰਾ ਸਲਾਮ ਤਾਰੀ) ਅਗਸਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਲਾਲ ਮਾਂਡੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਐਸਐਮਓ ਡਾ ਮਨੋਹਰ ਲਾਲ ਦੀ ਯੋਗ ਅਗਵਾਈ ਹੇਠ ਕਾਦੀਆਂ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਡੇਰਿਆਂ ਆਦਿ ਤੇ ਜਾ ਕੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਇਸ ਸੰਬੰਧ ਵਿਚ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਵੱਲੋਂ ਕਾਦੀਆਂ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਉੱਚੇ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵੱਖ ਵੱਖ ਸਥਾਨਾਂ ਤੇ ਜਿੱਥੇ ਬਰਸਾਤ ਦਾ ਪਾਣੀ ਖਲੋਤਾ ਹੈ ਉਸ ਵਿੱਚ ਕਾਲਾ ਤੇਲ ਪਾ ਕੇ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਉਪਰਾਲਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਦੇ ਨਾਲ ਸਤਪਾਲ ਸਿੰਘ , ਬਲਵਿੰਦਰ ਸਿੰਘ, ਲਖਬੀਰ ਸਿੰਘ , ਅਮਰੀਕ ਸਿੰਘ ਜੁਗਰਾਜ ਸਿੰਘ ਨਰਿੰਦਰ ਸਿੰਘ ਮੌਜੂਦ ਸੀ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments