spot_img
Homeਮਾਝਾਗੁਰਦਾਸਪੁਰਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ...

ਗੁਰਪ੍ਰੀਤ ਸਿੰਘ ਕਾਦੀਆਂ ਬਣੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਪੰਜਾਬ ਯੂਥ ਵਿੰਗ ਪ੍ਰਧਾਨ

ਕਾਦੀਆ 14 ਅਗੱਸਤ (ਸਲਾਮ ਤਾਰੀ)

ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਦੇ ਵੱਲੋਂ ਅੱਜ ਪੰਜਾਬ ਦੇ ਅੰਦਰ ਨਵੀਆਂ ਨਿਯੁਕਤੀਆਂ ਕਰਦੇ ਹੋਏ ਗੁਰਪ੍ਰੀਤ ਸਿੰਘ ਕਾਦੀਆਂ ਨੂੰ ਯੂਥ ਵਿੰਗ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਨੇ ਦੱਸਿਆ ਕਿ ਜਥੇਬੰਦੀ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਨਾਥਪੁਰ ਕਾਦੀਆਂ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਉਨ੍ਹਾਂ ਨੂੰ ਜਥੇਬੰਦੀ ਵੱਲੋਂ ਪੰਜਾਬ ਯੂਥ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ।ਉੱਧਰ ਦੂਜੇ ਪਾਸੇ ਨਵ ਨਿਯੁਕਤ ਆਲ ਇੰਡੀਆ ਯੋਧਾ ਸੰਘਰਸ਼ ਦਲ ਯੂਥ ਵਿੰਗ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਲ ਇੰਡੀਆ ਯੋਧਾ ਸੰਘਰਸ਼ ਦਲ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਅਤੇ ਸਮੁੱਚੀ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜਲਦੀ ਹੀ ਪੰਜਾਬ ਦੇ ਅੰਦਰ ਯੂਥ ਵਿੰਗ ਨੂੰ ਲੈ ਕੇ ਅਹਿਮ ਫ਼ੈਸਲੇ ਕਰਨਗੇ ਅਤੇ ਨਾਲ ਹੀ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ ।ਅਤੇ ਨੌਜਵਾਨਾਂ ਨੂੰ ਸਮਾਜ ਵਿਰੋਧੀ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਦੇ ਵਿੱਚ ਇੱਕ ਨਵਾਂ ਜੋਸ਼ ਭਰਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਅੰਦਰ ਨਸ਼ਿਆਂ ਦੇ ਨਾਲ ਜੋ ਨੌਜਵਾਨ ਆਪਣਾ ਜੀਵਨ ਬਰਬਾਦ ਕਰ ਰਹੇ ਹਨ ਉਨ੍ਹਾਂ ਨੂੰ ਚੰਗੇ ਰਾਹ ਤੇ ਤੋਰ ਕੇ ਇਕ ਚੰਗੇ ਸਮਾਜ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਦੇ ਵਿਚ ਜਥੇਬੰਦੀ ਨੂੰ ਪੂਰਾ ਸਹਿਯੋਗ ਕਰਨਗੇ ।ਅਖੀਰ ਵਿਚ ਗੁਰਪ੍ਰੀਤ ਸਿੰਘ ਕਾਦੀਆਂ ਨੇ ਆਲ ਇੰਡੀਆ ਯੋਧਾ ਸੰਘਰਸ਼ ਦਲ ਦੇ ਕੌਮੀ ਪ੍ਰਧਾਨ ਸੁਖਵੰਤ ਸਿੰਘ ਭੋਮਾ ਅਤੇ ਸਮੁੱਚੀ ਜਥੇਬੰਦੀ ਦਾ ਤਹਿਦਿਲੋਂ ਧੰਨਵਾਦ ਕੀਤਾ ।

ਫੋਟੋ ਕੈਪਸ਼ਨ …ਨਵ ਨਿਯੁਕਤ ਪੰਜਾਬ ਯੂਥ ਵਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਕਾਦੀਆਂ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments