spot_img
Homeਮਾਝਾਗੁਰਦਾਸਪੁਰਸਿਹਤ ਵਿਭਾਗ ਕਾਦੀਆਂ ਵੱਲੋਂ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਇਆ

ਸਿਹਤ ਵਿਭਾਗ ਕਾਦੀਆਂ ਵੱਲੋਂ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਇਆ

ਕਾਦੀਆਂ 22 ਅਗਸਤ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਕਾਦੀਆਂ ਦੇ ਐਸਐਮਓ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਸਬਜ਼ੀ ਮੰਡੀ ਕਾਦੀਆਂ ਜਾ ਕੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਸਬਜ਼ੀ ਮੰਡੀ ਕਾਦੀਆਂ ਦੇ ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਕਾਦੀਆਂ ਦੇ  ਇੰਸਪੈਕਟ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਇੱਕ ਭਿਆਨਕ ਬਿਮਾਰੀ ਹੈ ਜਿਸ ਦੇ ਨਾਲ ਸਰੀਰ ਵਿਚ ਖੋਖਲਾਪਨ ਆ ਜਾਂਦਾ ਹੈ। ਨਸ਼ਾ ਸਮਾਜ ਲਈ ਇੱਕ ਲਾਹਨਤ ਹੈ ਅਤੇ ਇਸ ਤੋਂ ਆਪਣੇ ਆਪ ਨੂੰ ਦੂਰ ਰੱਖੋ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਰਹੋ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਵਿਅਕਤੀ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਕਿਉਂਕਿ ਇਹ ਹਰ ਵਿਅਕਤੀ ਲਈ ਜਰੂਰੀ ਹੈ। ਇਨ੍ਹਾਂ ਨਸ਼ਿਆਂ ਦੀ ਅਲਾਮਤ ਦਾ ਸਾਹਮਣਾ ਕਰਨ ਲਈ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਨਸ਼ਾ ਕਰਨ ਵਾਲੇ ਵਿਅਕਤੀ ਵਿਚ ਕਈ ਪ੍ਰਕਾਰ ਦੀਆਂ ਭਿਆਨਕ ਬੀਮਾਰੀਆਂ ਜਨਮ ਲੈ ਲੈਂਦੀਆਂ ਹਨ ਜਿਨ੍ਹਾਂ ਵਿੱਚ ਏਡਜ਼, ਹੈਪੇਟਾਈਟਸ ਬੀ ਅਤੇ ਸੀ, ਤਪਦਿਕ ਵਰਗੀਆਂ ਬੀਮਾਰੀਆਂ ਨਸ਼ਿਆਂ ਕਾਰਨ ਹੁੰਦੀਆਂ ਹਨ।
     ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਸ਼ੇ ਦੀ ਬੀਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਜਿਸ ਵਿਚ ਮਰੀਜ਼ਾਂ ਦੇ ਟੈਸਟ, ਬਲੱਡ ਸੈਂਪਲ ਅਤੇ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਨਸ਼ੇ ਵਿੱਚ ਗ੍ਰਸਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਵਿਅਕਤੀ ਇਸ ਬੀਮਾਰੀ ਨਾਲ ਗ੍ਰਸਤ ਹੋ ਚੁੱਕੇ ਹਨ ਉਹ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਆ ਕੇ ਆਪਣਾ ਫ੍ਰੀ ਇਲਾਜ ਕਰਵਾਓ ਤਾਂ ਜੋ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਲਖਬੀਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਅਤੇ ਜੁਗਰਾਜ ਸਿੰਘ ਆਦ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments