spot_img
Homeਦੇਸ਼ਦਿੱਲੀਮੈਨੂੰ ਵੀ ਗ੍ਰਿਫਤਾਰ ਕਰ ਸਕਦੇ ਹਨ: ਕੇਜਰੀਵਾਲ

ਮੈਨੂੰ ਵੀ ਗ੍ਰਿਫਤਾਰ ਕਰ ਸਕਦੇ ਹਨ: ਕੇਜਰੀਵਾਲ

ਸ਼ਰਾਬ ਘੁਟਾਲੇ ਮਾਮਲੇ (Delhi Liquor Scam) ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਤੋਂ ਸੀਬੀਆਈ ਪੁੱਛਗਿੱਛ ਕਰ ਰਹੀ ਹੈ। ਹੁਣ ਇਸ ਮਾਮਲੇ ਵਿੱਚ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨਗੇ, ਹੋ ਸਕਦਾ ਹੈ ਕਿ ਮੈਨੂੰ ਵੀ ਗ੍ਰਿਫਤਾਰ ਕਰ ਲੈਣ।

ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗੁਜਰਾਤ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਨਾਲ ਕਈ ਚੋਣ ਵਾਅਦੇ ਕੀਤੇ, ਉਥੇ ਹੀ ਉਨ੍ਹਾਂ ਨੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ।ਸ਼ਰਾਬ ਘੁਟਾਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਬਾਰੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਅਤੇ ਹੋ ਸਕਦਾ ਹੈ ਕਿ ਮੈਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ।

ਉਧਰ, ਆਬਕਾਰੀ ਨੀਤੀ ਵਿੱਚ ਕਥਿਤ ‘ਭ੍ਰਿਸ਼ਟਾਚਾਰ’ ਲਈ ਕੇਂਦਰੀ ਜਾਂਚ ਏਜੰਸੀ ਦੇ ਨਿਸ਼ਾਨੇ ’ਤੇ ਆਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia news) ਨੇ ਕਿਹਾ ਹੈ ਕਿ ਮੇਰੇ ਕੋਲ ਭਾਜਪਾ ਦਾ ਸੁਨੇਹਾ ਆਇਆ ਹੈ – “ਆਪ” ਛੱਡ ਕੇ ਭਾਜਪਾ ਵਿੱਚ ਆ ਜਾਵੋ, ਸਾਰੇ ਸੀਬੀਆਈ ਈਡੀ ਕੇਸ ਬੰਦ ਕਰ ਦੇਵਾਂਗੇ।’

‘ਭਾਜਪਾ ਨੂੰ ਮੇਰਾ ਜਵਾਬ- ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਮੈਂ ਰਾਜਪੂਤ ਹਾਂ। ਮੈਂ ਆਪਣਾ ਸਿਰ ਵੱਢਵਾ ਲਵਾਂਗਾ ਪਰ ਭ੍ਰਿਸ਼ਟਾਚਾਰੀਆਂ-ਸਾਜ਼ਿਸ਼ਕਾਰਾਂ ਅੱਗੇ ਨਹੀਂ ਝੁਕਾਂਗਾ। ਮੇਰੇ ਖਿਲਾਫ ਸਾਰੇ ਕੇਸ ਝੂਠੇ ਹਨ, ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰੋ।’ ਉਨ੍ਹਾਂ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ ਹੈ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਕਿਹਾ ਸੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਦਲ ਵਜੋਂ ਵੇਖਦੇ ਹਨ। ਕੇਜਰੀਵਾਲ ਦਾ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ, ਕਿਸੇ ਵਿਅਕਤੀ ਵਿਸ਼ੇਸ਼ ਦੀ ਇੱਛਾ ਨਹੀਂ ਬਲਕਿ ਪੂਰਾ ਦੇਸ਼ ਇਹ ਚਾਹੁੰਦਾ ਹੈ।

ਸਿਸੋਦੀਆ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਉਨ੍ਹਾਂ ਖਿਲਾਫ਼ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਹੈ, ਪਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਭਾਜਪਾ ਨੂੰ ‘ਲੁਕਆਊਟ ਸਰਕੁਲਰ’ ਦੇਣਗੇ। ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੀਬੀਆਈ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਾਰੇ ਛਾਪੇ ਦੌਰਾਨ ‘ਕੁਝ ਨਹੀਂ’ ਮਿਲਿਆ ਅਤੇ ਸਰਕਾਰ ਹੁਣ ਉਨ੍ਹਾਂ ਖਿਲਾਫ਼ ‘ਲੁਕਆਊਟ ਸਰਕੁਲਰ’ ਜਾਰੀ ਕਰਕੇ ਡਰਾਮਾ ਕਰ ਰਹੀ ਹੈ ਜਦੋਂਕਿ ਉਹ ਦਿੱਲੀ ਵਿੱਚ ‘ਖੁੱਲ੍ਹੇਆਮ ਘੁੰਮ’ ਰਹੇ ਹਨ।

ਸਿਸੋਦੀਆ ਨੇ ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਦੌਰਾਨ ਕਿਹਾ ਕਿ ‘ਏਕ ਮੌਕਾ ਕੇਜਰੀਵਾਲ ਕੋ’ ਕੌਮੀ ਪੱਧਰ ਦਾ ਸੰਵਾਦ ਬਣ ਗਿਆ ਹੈ। ਉਨ੍ਹਾਂ ਕਿਹਾ, ‘‘ਭਾਜਪਾ, ਸੀਬੀਆਈ, ਉਪ ਰਾਜਪਾਲ ਤੇ ਦਿੱਲੀ ਦਾ ਮੁੱਖ ਸਕੱਤਰ, ਇਨ੍ਹਾਂ ਸਾਰਿਆਂ ਦਾ ਇਕੋ-ਇਕ ਮਕਸਦ ਕੇਜਰੀਵਾਲ ਨੂੰ ਰੋਕਣਾ ਹੈ, ਨਹੀਂ ਤਾਂ 2024 ਦੀਆਂ ਲੋਕ ਸਭਾ ਚੋਣਾਂ ਉਨ੍ਹਾਂ (ਭਾਜਪਾ) ਹੱਥੋਂ ਨਿਕਲ ਜਾਣਗੀਆਂ।’’ ਸਿਸੋਦੀਆ ਨੇ ਕਿਹਾ ਕਿ ਉਹ ਜਾਂਚ ਖਿਲਾਫ਼ ਨਹੀਂ ਹਨ, ਪਰ ਉਨ੍ਹਾਂ ਮੰਗ ਕੀਤੀ ਕਿ ਸੀਬੀਆਈ ਗੁਜਰਾਤ ਵਿੱਚ ਹਰ ਸਾਲ ਹੁੰਦੀ 10,000 ਕਰੋੜ ਰੁਪਏ ਦੀ ਆਬਕਾਰੀ ਚੋਰੀ ਦੀ ਵੀ ਜਾਂਚ ਕਰੇ।’’

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments