spot_img
Homeਪੰਜਾਬਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ 'ਚ ਪੇਸ਼ੀ ਅੱਜ, ਰਾਜਾ ਵੜਿੰਗ ਨੇ ਕਿਹਾ;...

ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ‘ਚ ਪੇਸ਼ੀ ਅੱਜ, ਰਾਜਾ ਵੜਿੰਗ ਨੇ ਕਿਹਾ; ਝੂਠੇ ਦੋਸ਼ਾਂ ਤਹਿਤ ਕੀਤੀ ਗ੍ਰਿਫ਼ਤਾਰੀ

: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਨੀਤੀ ਭਖਦੀ ਜਾ ਰਹੀ ਹੈ। ਆਪਣੇ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦੇਰ ਰਾਤ ਕਾਂਗਰਸ (Congress) ਵੱਲੋਂ ਵਿਜੀਲੈਂਸ ਦਫਤਰ (Punjab Vigilance Office) ਦਾ ਘਿਰਾਓ ਵੀ ਕੀਤਾ ਗਿਆ ਅਤੇ ਕੱਪੜੇ ਪਾੜ ਭਰਵੀਂ ਨਾਹਰੇਬਾਜ਼ੀ ਵੀ ਕੀਤੀ ਗਈ। ਇਸਤੋਂ ਪਹਿਲਾਂ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Ravneet Bittu) ਨੇ ਵੀ ਵਿਜੀਲੈਂਸ ਨੂੰ ਚੋਰ ਕਿਹਾ ਅਤੇ ਬਹਿਸ ਕਰਦੇ ਹੋਏ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments