ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਦੀ ਫੇਰੀ ਤੋਂ ਪਹਿਲਾਂ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) ਨੂੰ ‘ਨੋ ਫਲਾਈ ਜ਼ੋਨ’ ਐਲਾਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ 24 ਅਗਸਤ ਨੂੰ ਹੋਮੀ ਭਾਭਾ ਕੈਂਸਰ ਐਂਡ ਰਿਸਰਚ ਸੈਂਟਰ ਦਾ ਉਦਘਾਟਨ ਕਰਨ ਲਈ ਮੁੱਲਾਂਪੁਰ ਪਹੁੰਚਣਗੇ।
ਇਸ ਦੌਰਾਨ ਆਲੇ-ਦੁਆਲੇ ਦੇ ਇਲਾਕਿਆਂ ‘ਚ ਡਰੋਨ ‘ਤੇ ਵੀ ਪੂਰਨ ਪਾਬੰਦੀ ਰਹੇਗੀ। ਇਸ ਵਾਰ ਵਾਧੂ ਸਾਵਧਾਨੀ ਵਰਤਦਿਆਂ ਪੰਜਾਬ ਪੁਲਿਸ ਨੇ ਐਤਵਾਰ ਤੋਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ 24 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਮੋਹਾਲੀ ਵਿੱਚ ਵਾਹਨਾਂ ਦੀ ਤਿੱਖੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਜਨਤਕ ਥਾਵਾਂ ’ਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ‘ਚ ਵੀ ਐਤਵਾਰ ਨੂੰ ਸੈਕਟਰ 43 ਅਤੇ ਸੈਕਟਰ 17 ਸਥਿਤ ਅੰਤਰਰਾਜੀ ਬੱਸ ਟਰਮੀਨਲ ‘ਤੇ ਪੁਲਿਸ ਨੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਦੇ ਹੋਏ ਜਨਤਕ ਟਰਾਂਸਪੋਰਟ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ।