spot_img
Homeਪੰਜਾਬਸੰਗਰੂਰ ਦੇ ਮੈਡੀਕਲ ਕਾਲਜ ‘ਤੇ ਲੱਗੀ ਬ੍ਰੇਕ

ਸੰਗਰੂਰ ਦੇ ਮੈਡੀਕਲ ਕਾਲਜ ‘ਤੇ ਲੱਗੀ ਬ੍ਰੇਕ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਸੰਗਰੂਰ ਵਿੱਚ ਜਿਸ ਮੈਡੀਕਲ ਕਾਲਜ ਦਾ ਨੀਂਹ ਪੱਥਰ ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਰੱਖਿਆ ਸੀ। ਇਸ ‘ਤੇ ਹਾਈਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਕਿਹਾ ਹੈ। ਦੱਸ ਦਈਏ ਕਿ 5 ਅਗਸਤ ਨੂੰ ਸੀਐਮ ਮਾਨ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ। ਮਾਮਲਾ ਗੁਰਦੁਆਰਾ ਅਗਥਾ ਸਾਹਿਬ ਦੀ ਜ਼ਮੀਨ ਨਾਲ ਸਬੰਧਤ ਹੈ। ਐਸਜੀਪੀਸੀ ਨੇ  ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਗੁਰਦੁਆਰਾ ਟਰੱਸਟ ਨੇ ਜੋ ਜ਼ਮੀਨ ਸਰਕਾਰ ਨੂੰ ਤੋਹਫ਼ੇ ਵਿੱਚ ਦਿੱਤੀ ਹੈ, ਉਹ ਸ਼੍ਰੋਮਣੀ ਕਮੇਟੀ ਦੀ ਮਲਕੀਅਤ ਹੈ। ਇਸ ਲਈ ਉਥੋਂ ਦੀ ਟਰੱਸਟ ਇਸ ਨੂੰ ਕਿਸੇ ਨੂੰ ਨਹੀਂ ਦੇ ਸਕਦੀ ਹੈ।ਦੱਸ ਦਈਏ ਕਿ ਇਹ ਜ਼ਮੀਨ ਟਰੱਸਟ ਵੱਲੋਂ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਥੇ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦੀ ਗੱਲ ਆਖੀ । ਸ਼੍ਰੋਮਣੀ ਕਮੇਟੀ ਨੇ ਜੁਲਾਈ ਵਿੱਚ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਕਿ ਇਸ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਜ਼ਮੀਨ ’ਤੇ ਸਰਕਾਰੀ ਕਾਲਜ ਤੇ ਮੈਡੀਕਲ ਹਸਪਤਾਲ ਬਣਾਉਣ ਲਈ 5 ਅਗਸਤ ਨੂੰ ਨੀਂਹ ਪੱਥਰ ਰੱਖਿਆ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। ਹਾਈਕੋਰਟ ਨੇ ਹੁਣ ਦੀ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਕਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments