spot_img
Homeਮਾਝਾਗੁਰਦਾਸਪੁਰਜੋਗੀ ਚੀਮਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਮਾਰੀਆਂ ਵੱਡੀਆਂ ਮੱਲਾ।

ਜੋਗੀ ਚੀਮਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਮਾਰੀਆਂ ਵੱਡੀਆਂ ਮੱਲਾ।

ਕਾਦੀਆਂ 24 ਅਗਸਤ (ਮੁਨੀਰਾ ਸਲਾਮ ਤਾਰੀ) :- ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸਕੈਡਰੀ ਸਕੂਲ ਜੋਗੀ ਚੀਮਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾਂਦੀ ਸਲਾਨਾ ਧਾਰਮਿਕ ਪ੍ਰੀਖਿਆ ਵਿੱਚ ਇਕ ਵਾਰ ਫਿਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸਥਾਨ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਰ ਸੁਖਮਨਪ੍ਰੀਤ ਸਿੰਘ ਚੀਮਾ ਅਤੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸਕੈਂਡਰੀ ਸਕੂਲ ਜੋਗੀ ਚੀਮਾ ਸਕੂੱਲ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਧਾਰਮਿਕ ਸਲਾਨਾ ਪ੍ਰੀਖਿਆ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਪ੍ਰੀਖਿਆ ਵਿੱਚ ਲਿਵਲੀਨ ਕੋਰ, ਜੈਸਮੀਨ ਕੌਰ, ਮਨਦੀਪ ਕੌਰ, ਗੁਰਲੀਨ ਕੌਰ, ਪਰਨੀਤ ਕੌਰ ਅਤੇ ਪਲਕ ਪ੍ਰੀਤ ਕੌਰ ਨੇ ਮੈਰਿਟ ਸਥਾਨ ਹਾਸਲ ਕਰਦਿਆਂ ਸ਼੍ਰੋਮਣੀ ਕਮੇਟੀ ਪਾਸੋਂ ਸਕਾਲਰਸ਼ਿਪ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਰੋਸ਼ਨ ਕੀਤਾ ਹੈ। ਇਸ ਖੁਸ਼ੀ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਨੇ ਸਕੂਲ ਸਟਾਫ ਦੇ ਧਾਰਮਿਕ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਧਾਰਮਿਕ ਅਧਿਆਪਕ ਮਨਦੀਪ ਸਿੰਘ ਅਤੇ ਸ੍ਰੋਮਣੀ ਕਮੇਟੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਭਾਈ ਮਨਜੀਤ ਸਿੰਘ ਅਤੇ ਹੋਰ ਸਮੂਹ ਸਕੂਲ ਸਟਾਫ ਹਾਜ਼ਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments