spot_img
Homeਮਾਝਾਗੁਰਦਾਸਪੁਰਸੱਤਵੇਂ ਪੇਅ ਕਮਿਆਨ ਦੀ ਮੰਗ ਨੂੰ ਲੈ ਕੇ ਪ੍ਰੋਫ਼ੈਸਰਾਂ ਕੀਤਾ ਕਲਾਸਾਂ ਦਾ...

ਸੱਤਵੇਂ ਪੇਅ ਕਮਿਆਨ ਦੀ ਮੰਗ ਨੂੰ ਲੈ ਕੇ ਪ੍ਰੋਫ਼ੈਸਰਾਂ ਕੀਤਾ ਕਲਾਸਾਂ ਦਾ ਬਾਈਕਾਟ।

ਕਾਦੀਆਂ 25 ਅਗਸਤ (ਮੁਨੀਰਾ ਸਲਾਮ ਤਾਰੀ) :- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਅਤੇ ਪੰਜਾਬ ਫ਼ੈਡਰੇਸ਼ਨ ਆਫ ਯੂਨੀਵਰਸਿਟੀ ਟੀਚਰਜ਼ ਯੂਨੀਅਨ (ਪੀ ਫਰਟੋ ) ਦੇ ਸੱਦੇ ਤੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫੈਸਰਾਂ ਵਲੋਂ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਕਲਾਸਾਂ ਦਾ ਬਾਈਕਾਟ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਇਹ ਰੋਸ ਧਰਨਾ ਕਾਲਜ ਯੂਨਿਟ ਦੇ ਪ੍ਰਧਾਨ ਪ੍ਰੋਫੈਸਰ ਕੁਲਵਿੰਦਰ ਸਿੰਘ ਅਤੇ ਸਕੱਤਰ ਪ੍ਰੋਫ਼ੈਸਰ ਰਾਕੇਸ ਕੁਆਰ ਦੀ ਅਗਵਾਈ ਹੇਠ ਕਾਲਜ ਕੈਂਪਸ ਅੰਦਰ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਣ ਵੱਲੋਂ ਕਾਲਜ ਅਧਿਆਪਕਾਂ ਨੂੰ ਸਤਵੇਂ ਪੇਅ ਕਮਿਸ਼ਨ ਅਨੁਸਾਰ ਤਨਖ਼ਾਹ ਨਾ ਦੇਣ ਤੇ ਹੋਰ ਮੰਗਾਂ ਨਾ ਮੰਨਣ ਨੂੰ ਲੈ ਕੇ ਦਿੱਤਾ ਗਿਆ ਹੈ।           ਉਕਤ ਪ੍ਰੋਫੈਸਰਾਂ ਅੱਗੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਾਲਜ ਪ੍ਰੋਫੈਸਰਾਂ ਨੂੰ  ਲਿਖਤੀ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ਤੇ ਪਹਿਲ ਦੇ ਅਧਾਰ ਤੇ ਸਭ ਤੋਂ ਪਹਿਲਾਂ ਕਾਲਜ ਪ੍ਰੋਫੈਸਰਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ 60 ਤੋਂ 70 ਉਮੀਦਵਾਰਾਂ ਨੇ ਚੋਣ ਲੜੀ ਹੈ ਜਿਨ੍ਹਾਂ ਵਿਚੋਂ ਬਹੁਤ ਸਾਰੇ ਉਮੀਦਵਾਰ ਵਿਧਾਇਕ ਬਣੇ ਹਨ ਪਰ ਕਾਲਜ ਪ੍ਰੋਫੈਸਰਾਂ ਦੀਆਂ ਮੰਗਾਂ ਉੱਥੇ ਦੀਆਂ ਉੱਥੇ ਹੀ ਧਰਿਆ ਰਹਿ ਗਈਆਂ ਹਨ। ਕਾਲਜ ਪ੍ਰੋਫੈਸਰਾਂ ਨੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਿਆ ਜਾਂਦੀਆਂ ਤਾਂ 5 ਸਤੰਬਰ ਅਧਆਪਕ ਦਿਵਸ ਮੌਕੇ ਸਮੂਹ ਕਾਰਜ ਤੇ ਯੂਨੀਵਰਸਿਟੀ ਅਧਿਆਪਕ ਬਰਨਾਲਾ ਵਿਖੇ ਉਚੇਰੀ ਸਿੱਖਿਆ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਕੇ ਮੰਤਰੀ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ। ਉਕਤ ਪ੍ਰੋਫ਼ੈਸਰਾਂ ਅੱਗੇ ਕਿਹਾ ਕਿ ਅੱਜ ਕਾਦੀਆਂ ਵਿਖੇ ਕਾਲਜ ਪ੍ਰੋਫੈਸਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਚੇਤੇ ਕਰਵਾਏ ਗਏ ਹਨ। ਇਸ ਮੌਕੇ ਅੱਜ ਦੇ ਰੋਸ ਧਰਨੇ ਵਿਚ ਪ੍ਰੋਫੈਸਰ ਕੁਲਵਿੰਦਰ ਸਿੰਘ, ਪ੍ਰੋਫੈਸਰ ਰਾਕੇਸ਼ ਕੁਮਾਰ ਸਕੱਤਰ ਤੋਂ ਇਲਾਵਾ ਪ੍ਰੋਫੈਸਰ ਸੁਖਪਾਲ ਕੌਰ,ਪ੍ਰੋਸੈਸਰ ਗੁਰਿੰਦਰ ਸਿੰਘ, ਡਾ. ਗੁਰਦੀਪ ਸਿੰਘ, ਸਿਮਰਤਪਾਲ ਸਿੰਘ, ਪੋ੍ਫੈਸਰ ਕੌਂਸ਼ਲ ਕੁਆਰ, ਹਰਜਿੰਦਰ ਸਿੰਘ ਆਦ ਧਰਨੇ ਵਿੱਚ ਸ਼ਾਮਲ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments