spot_img
Homeਮਾਝਾਗੁਰਦਾਸਪੁਰਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ 30 ਅਗਸਤ ਤੱਕ ਆਨ-ਲਾਈਨ ਰਜਿਸਟਰੇਸ਼ਨ ਜਰੂਰ...

ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ 30 ਅਗਸਤ ਤੱਕ ਆਨ-ਲਾਈਨ ਰਜਿਸਟਰੇਸ਼ਨ ਜਰੂਰ ਕਰਵਾਉਣ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਬਟਾਲਾ, 25 ਅਗਸਤ ( ਮੁਨੀਰਾ ਸਲਾਮ ਤਾਰੀ)  ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ’  ਤਹਿਤ ਖੇਡ ਟੂਰਨਾਮੈਂਟ ਕਰਵਾਉਣ ਦੀਆਂ ਤਿਆਰੀਆਂ ਜੰਗੀ ਪੱਧਰ  ਤੇ ਜਾਰੀ ਹਨ ਤੇ ਜ਼ਿਲ੍ਹੇ ਵਿੱਚ 15 ਵੱਖ-ਵੱਖ ਸਥਾਨਾਂ ’ਤੇ ਇਹ ਖੇਡਾਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਵਲੋ ਖੇਡਾਂ ਵਿੱਚ ਹਿੱਸਾ ਲਏ ਜਾਣ ਦੇ ਉਤਸ਼ਾਹ ਨੂੰ ਵੇਖਦਿਆਂ ਰਜਿਸਟਰੇਸ਼ਨ ਕਰਨ ਦੇ ਸਮੇ ਵਿੱਚ ਵਾਧਾ ਕੀਤਾ ਗਿਆ ਹੈ, ਹੁਣ 30 ਅਗਸਤ ਸ਼ਾਮ 5 ਵਜੇ ਤਕ ਖੇਡ ਵਿਭਾਗ ਦੇ ਆਨ-ਲਾਈਨ ਪੋਰਟਲ  www.punjabkhedmela2022.in  ’ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਖੇਡ ਵਿਭਾਗ ਦੇ ਦਫਤਰ, ਗੁਰਦਾਸਪੁਰ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮਦਦ ਨਾਲ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ  ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਫੁੱਟਬਾਲ, ਅੈਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਦੇ ਇਹ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਇਸ ਉਪਰੰਤ 12 ਸਤੰਬਰ ਤੋਂ ਲੈ ਕੇ 21 ਸਤੰਬਰ 2022 ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਨਵਦੀਪ ਸਿੰਘ ਸਟੇਡੀਅਮ, ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਦੀਨਾਨਗਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਬਾਲਾ, ਸਪੋਰਟਸ ਸਟੇਡੀਅਮ ਕਾਦੀਆਂ, ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ, ਗੁਰੂ ਨਾਨਕ ਕਾਲਜ ਸਟੇਡੀਅਮ ਕਾਲਾ ਅਫ਼ਗਾਨਾ, ਆਈ.ਟੀ.ਆਈ. ਬਟਾਲਾ, ਰਾਜੀਵ ਗਾਂਧੀ ਸਟੇਡੀਅਮ ਬਟਾਲਾ, ਕੋਟਲਾ ਸ਼ਾਹੀਆਂ ਸਟੇਡੀਅਮ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਡੇਰਾ ਬਾਬਾ ਨਾਨਕ, ਬਾਬਾ ਕਾਰ ਸਿੰਘ ਸਟੇਡੀਅਮ ਕਲਾਨੌਰ, ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ, ਨਵੋਦਿਆ ਸਕੂਲ ਅਤੇ ਬਾਬਾ ਅਜੇ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਖੇਡ ਮੈਦਾਨਾਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾਣਗੀਆਂ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments