spot_img
Homeਮਾਝਾਗੁਰਦਾਸਪੁਰ2024 ਵਿੱਚ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਹੀ ਦੇਸ਼ ਦੀ ਵਾਗਡੋਰ ਸੰਭਾਲਣਗੇ -...

2024 ਵਿੱਚ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਹੀ ਦੇਸ਼ ਦੀ ਵਾਗਡੋਰ ਸੰਭਾਲਣਗੇ – ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ।

ਕਾਦੀਆਂ 29 ਅਗਸਤ (ਮੁਨੀਰਾ ਸਲਾਮ ਤਾਰੀ) :- ਸ੍ਰੀ  ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜਿਨ੍ਹਾਂ ਵਿਕਾਸ 4 ਸਾਲਾਂ ਵਿੱਚ ਹੋਇਆ ਹੈ ਉਹਨਾਂ ਵਿਕਾਸ ਪਿਛਲੀਆਂ ਸਰਕਾਰਾਂ ਨੇ 70 ਸਾਲਾ ਵਿੱਚ ਵੀ ਨਹੀਂ ਕਰਵਾ ਸਕੀਆਂ। ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਉੱਚਾ ਚੁੱਕਣ ਲਈ ਸਭ ਤੋਂ ਵੱਧ ਧਿਆਨ ਦਿੱਤਾ ਗਿਆ ਹੈ। ਪੰਜਾਬ ਵਿੱਚ ਪਹਿਲਾਂ ਸਿਰਫ 1700 ਸੌ ਕਿਲਮੀਟਰ ਸੜਕਾਂ ਸਨ ਪਰ 2014 ਤੋਂ ਬਾਅਦ ਹੁਣ 4500 ਸੌ ਮੀਟਰ ਸੜਕਾਂ ਦਾ ਜਾਲ ਵੀ ਭਾਜਪਾ ਸਰਕਾਰ ਵੱਲੋਂ ਹੀ ਵਿਛਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਸੰਸਕ੍ਰਿਤ ਤੇ ਸੈਰ ਸਪਾਟਾ ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਜ਼ਿਲ੍ਹਾ ਗੁਰਦਾਸਪੁਰ ਤਿੱਬਡ਼ ਮੰਡਲ ਵਿਚ ਜ਼ਿਲ੍ਹਾ ਪ੍ਰਧਾਨ ਡਾ ਦਿਲਬਾਗ ਰਾਏ ਅਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਦੀ ਅਗਵਾਈ ਵਿੱਚ ਰੱਖੀ ਗਈ ਮੀਟਿੰਗ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦਾ ਇੱਥੇ ਆਉਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਮਹਿਲਾ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਗੁਰਾਇਆ, ਕਿੱਬਰ ਮੰਡਲ ਜ਼ਿਲਾ ਪ੍ਰਧਾਨ ਦਿਲਬਾਗ ਰਾਏ ਅਤੇ ਹੋਰ ਪਾਰਟੀ ਵਰਕਰਾਂ ਨੇ ਕੇਂਦਰੀ ਮੰਤਰੀ ਮੀਨਾਕਸੀ ਲੇਖੀ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਵਿਸ਼ੇਸ਼ ਤੌਰ ਤੇ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਨਾਕਸ਼ੀ ਲੇਖੀ ਨੇ ਅੱਗੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਸੁਲਤਾਨਪੁਰ ਲੋਧੀ, ਤਲਵੰਡੀ ਸਾਬੋ ਨੂੰ
ਹੈਰੀਟੇਜ ਬਣਾਉਣਾ ਵੀ ਭਾਜਪਾ ਸਰਕਾਰ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਕੇ ਵੀ ਸਿੱਖ ਸੰਗਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਵੱਡੇ ਸ਼ਹਿਰ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ ਜੋ ਪੈਸੇ ਭੇਜੇ ਗਏ ਉਨ੍ਹਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਉਨ੍ਹਾਂ ਪੈਸਿਆਂ ਦਾ ਵੀ ਗ਼ਲਤ ਇਸਤੇਮਾਲ ਕੀਤਾ ਗਿਆ ਉਨ੍ਹਾਂ ਕਿਹਾ ਕਿ ਜਿਸ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਭਾਰਤ ਦੇ ਪ੍ਰਧਾਨ ਨੂੰ ਤਨਖਾਹਾਂ ਦੇਣ ਵਾਸਤੇ ਪੈਸੇ ਨਹੀਂ ਹਨ ਤਾਂ ਇਨ੍ਹਾਂ ਨੇ ਪੰਜਾਬ ਦਾ ਵਿਕਾਸ ਕੀ ਕਰਵਾਉਂਣਾ ਹੈ।
      ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਜਿੰਨੇ ਵੀ ਭਾਜਪਾ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਉਹ ਗੁਰਦਾਸਪੁਰ ਹਲਕੇ ਦੇ ਸੰਸਦ ਸ੍ਰੀ ਸੰਨੀ ਦਿਓਲ ਦੀ ਬਦੌਲਤ ਹੀ ਕਰਵਾਏ ਜਾ ਰਹੇ ਹਨ ਕਿਉਂਕਿ ਉਨ੍ਹਾਂ ਵੱਲੋਂ ਹੀ ਸਰਕਾਰ ਦੇ ਧਿਆਨ ਵਿਚ ਸਾਰੇ ਕੰਮ ਲਿਆਂਦੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ
ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸੰਬੰਧੀ ਘਰ ਘਰ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ।
     ਇਸ ਮੌਕੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਸਾਡੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਲੋਹਾ ਪੂਰੀ ਦੁਨੀਆ ਮੰਨ ਰਹੀ ਹੈ। ਨਰਿੰਦਰ ਮੋਦੀ ਦੀ ਅਗਵਾਈ ਚ ਦੇਸ਼ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚ ਚੁੱਕਾ ਹੈ। ਉਨਾਂ ਕਿਹਾ ਕਿ 2024 ਦੀਆਂ ਲੋਕਸਭਾ ਚੋਣਾਂ ‘ਚ ਭਾਜਪਾ ਪੂਰੇ ਦੇਸ਼ ਅੰਦਰ

ਰਿਕਾਰਡ ਤੋੜ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਤੇ ਨਰਿੰਦਰ ਮੋਦੀ ਹੀ ਦੇਸ਼ ਦੀ ਵਾਗਡੋਰ ਸੰਭਾਲਣਗੇ।
 ਇਸ ਮੌਕੇ ਡਾ ਦਿਲਬਾਗ ਸਿੰਘ, ਸ੍ਰੀਮਤੀ ਸੁਰਿੰਦਰ ਕੌਰ ਗੁਰਾਇਆ, ਕਾਰਜਕਰਨੀ ਮੈਂਬਰ ਸ੍ਰੀ ਬਾਲ ਕਿਸ਼ਨ ਮਿੱਤਲ, ਜਨਰਲ ਸਕੱਤਰ ਭਾਰਤੀ ਜਜ਼ੂਆ, ਪੰਕਜ ਜੋਸ਼ੀ ਟੀ ਏ ਸੰਨੀ ਦਿਓਲ ਸਮੇਤ ਸਾਰੀ ਭਾਰਤੀ ਜਨਤਾ ਪਾਰਟੀ ਮਹਿਲਾ ਮੰਡਲ ਟੀਮ ਸਮੇਤ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments