spot_img
Homeਮਾਝਾਗੁਰਦਾਸਪੁਰਤੰਬਾਕੂ ਦੇ ਲਗਾਤਾਰ ਸੇਵਨ ਨਾਲ ਇਨਸਾਨ ਦੀ ਜਾਨ ਵੀ ਜਾ ਸਕਦੀ ਹੈ...

ਤੰਬਾਕੂ ਦੇ ਲਗਾਤਾਰ ਸੇਵਨ ਨਾਲ ਇਨਸਾਨ ਦੀ ਜਾਨ ਵੀ ਜਾ ਸਕਦੀ ਹੈ – ਇੰਸਪੈਕਟਰ ਕੁਲਬੀਰ ਸਿੰਘ

ਕਾਦੀਆ 29 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਪੰਜਾਬ ਵੱਲੋਂ ਸੂਬੇ ਭਰ ਵਿੱਚ ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ, ਐਸਐਮਓ ਕਰਦੀਆਂ ਡਾ. ਮਨੋਹਰ ਲਾਲ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਦੇ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਦੀ ਅਗਵਾਈ ਵਿੱਚ  ਅੱਜ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਕਾਦੀਆਂ ਸ਼ਹਿਰ ਦੇ ਝੁੱਗੀ ਝੌਂਪੜੀਆਂ ਅਤੇ ਛੋਟੀਆਂ ਬੱਸੀਆਂ ਵਿੱਚ ਜਾ ਕੇ ਲੋਕਾਂ ਨੂੰ ਤੰਬਾਕੂ ਤੋਂ ਹੋਣ ਵਾਲੇ ਦੁਸ਼ਟ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਕਿ ਤੰਬਾਕੂ ਦੇ ਲਗਾਤਾਰ ਸੇਵਨ ਦੇ ਨਾਲ ਇਨਸਾਨ ਦੀ ਫ਼ੇਫੜੇ ਖ਼ਰਾਬ ਹੋ ਜਾਂਦੇ ਹਨ, ਸਰੀਰ ਕਮਜ਼ੋਰ ਹੋ ਜਾਂਦਾ ਹੈ, ਇਸ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਛਾਤੀ ਦਾ ਕੈਂਸਰ, ਸਰੀਰ ਦਾ ਕੈਂਸਰ, ਟੀਬੀ ਸਮੇਤ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਕਦੇ ਵੀ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਅਤੇ ਕਈ ਵਾਰੀ ਤੰਬਾਕੂ ਦੇ ਜ਼ਿਆਦਾ ਸੇਵਨ ਨਾਲ ਇਨਸਾਨਾਂ ਦੀ ਜਾਨ ਵੀ ਚਲੀ ਜਾਂਦੀ ਹੈ।
     ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਅਤੇ ਵਿਕਰੀ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਸਿਹਤ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਅਤੇ ਇਸ ਦੇ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਸਿਗਰਟਨੋਸ਼ੀ ਨਾਂ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਜੋ ਦੁਕਾਨਦਾਰ ਸ਼ਰੇਆਮ ਖੁਲੀਆਂ ਸਿਗਰਟਾਂ ਵੇਚ ਰਹੇ ਸਨ ਜੋ ਕਿ ਇਹ ਕੋਟਪਾ ਐਕਟ ਦੀ ‌ਉਲਗਣਾ ਹੈ। ਅਤੇ ਜਨਤਕ ਸਥਾਨਾਂ ‘ਤੇ ਖੁੱਲ੍ਹੇ ‘ਚ ਸਿਗਰਟਨੋਸ਼ੀ ਕਰਨ ‘ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣਾ, ਤੰਬਾਕੂ ਵਾਲੇ ਪਦਾਰਥਾਂ ਸਕੂਲ ਦੇ 100 ਮੀਟਰ ਦੇ ਘੇਰੇ ਅੰਦਰ ਇਨ੍ਹਾਂ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਹੈ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਲਖਬੀਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਜੁਗਰਾਜ ਸਿੰਘ ਆਦਿ ਸਟਾਫ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments