spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਕਾਦੀਆਂ ਬੀ ਐੱਸ ਸੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ...

ਸਿੱਖ ਨੈਸ਼ਨਲ ਕਾਲਜ ਕਾਦੀਆਂ ਬੀ ਐੱਸ ਸੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

 ਕਾਦੀਆਂ 29 ਅਗਸਤ (ਸਲਾਮ ਤਾਰੀ ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀ ਐਸਸੀ ਚੌਥਾ ਸਮੈਸਟਰ ਦੇ ਐਲਾਨ ਕੀਤੇ ਨਤੀਜੇ ਵਿੱਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਲਾਕੇ ਅੰਦਰ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਈ 2022 ਸਮੈਸਟਰ ਪ੍ਰੀਖਿਆ ਚੌਥਾ ਸਮੈਸਟਰ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 70 ਪ੍ਰਤੀਸ਼ਤ ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ
, ਮੁਸਕਾਨ ਨੇ 69 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਚ ਦੂਸਰਾ ਸਥਾਨ ਜਦ ਕਿ
ਅਕਾਂਕਸ਼ਾ ਠਾਕੁਰ ਨੇ 66.25 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਦੀ ਕੰਪਿਊਟਰ ਸਾਇੰਸ ਕਲਾਸ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਵਾਸਤੇ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਵਿਸ਼ਾ ਅਧਿਆਪਕ ਪ੍ਰੋਫ਼ੈਸਰ ਕੁਲਵਿੰਦਰ ਸਿੰਘ, ਪ੍ਰੋ ਰਾਕੇਸ਼ ਕੁਮਾਰ, ਪ੍ਰੋ ਹਰਕੰਵਲ ਸਿੰਘ ਬੱਲ, ਪ੍ਰੋ ਸਤਵਿੰਦਰ ਸਿੰਘ, ਪ੍ਰੋ ਕੌਸ਼ਲ ਕੁਮਾਰ ਸਮੇਤ ਸਮੂਹ ਸਟਾਫ ਮੈਬਰਾਂ, ਅੱਵਲ ਆਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਭੇਂਟ ਕੀਤੀ ਹੈ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments