spot_img
Homeਮਾਝਾਗੁਰਦਾਸਪੁਰਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ

ਕਾਦੀਆਂ 30 ਅਗਸਤ (ਮੁਨੀਰਾ ਸਲਾਮ ਤਾਰੀ) :- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਮਾਡਲ ਸਕੂਲ ਲੜਕੇ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਦੇ ਦੂਜੇ ਦਿਨ ਗੀਤ ਕਵਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।  ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਅਤੇ ਸਹਾਇਕ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ, ਸਟੇਟ ਅਵਾਰਡੀ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਹਨ।
ਇਸ ਮੌਕੇ ‘ਤੇਗੁਰਮੀਤ ਸਿੰਘ ਬਾਜਵਾ, ਮੁਕੇਸ਼ ਕੁਮਾਰ ਵਰਮਾ, ਸਰਬਜੀਤ ਸਿੰਘ ਚੱਠਾ, ਸਤਬੀਰ ਬਾਵਾ, ਮੈਡਮ ਨੀਟਾ ਭਾਟੀਆ, ਮੈਡਮ ਵੰਦਨਾ, ਜਸਬੀਰ ਸਿੰਘ ਸਮਰਾ ਨੇ ਬਤੌਰ ਜੱਜਾਂ ਦੀ ਭੂਮਿਕਾ ਨਿਭਾਈ।ਮੱਧ ਵਰਗ ਦੇ ਗੀਤ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਦੀ ਸ਼ਬਨਮ ਨੇ ਪਹਿਲਾ, ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਕੋਟ ਧੰਦਲ ਦੀ ਜੈਸਮੀਨ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ, ਜਦ ਕਿ ਸੈਕੰਡਰੀ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ ਹਰਦਿਕ ਪੰਗੋਤਰਾ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀ ਉਪਾਸਨਾ ਨੇ ਦੂਸਰਾ ਸਥਾਨ ਹਾਸਲ ਕੀਤਾ।
 ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਬੱਬਰੀ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਮਿਡਲ ਵਰਗ ਵਿੱਚ ਪਹਿਲਾ, ਸਸਸ ਸੈਕੰਡਰੀ ਸਕੂਲ ਧੂਪੱਸੜੀ ਦੀ ਕਿਰਨਦੀਪ ਕੌਰ ਨੇ ਦੂਜਾ, ਸੈਕੰਡਰੀ ਵਰਗ ਵਿੱਚ ਸਰਕਾਰੀ ਸਕੂਲ ਦੀ ਵਿਦਿਆਰਥਣ ਸੁਨੀਤਾ ਨੇ ਦੂਜਾ ਸਥਾਨ ਹਾਸਲ ਕੀਤਾ। ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਨੇ ਪਹਿਲਾ, ਬੱਬੇਹਾਲੀ ਦੇ ਸਸਸ ਸੈਕੰਡਰੀ ਸਕੂਲ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ।  ਮਿਡਲ ਵਰਗ ਦੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਡ ਧੰਧਲ ਦੀ ਕਿਰਨਦੀਪ ਕੌਰ ਨੇ ਪਹਿਲਾ, ਸਮਿਸ ਦੀ ਜੋਤੀ ਨੇ ਦੂਜਾ ਸਥਾਨ, ਸੈਕੰਡਰੀ ਵਰਗ ਦੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਦੀ ਨਿਸ਼ਾ ਕੁਮਾਰੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਪੱਸੜੀ ਦੀ ਸ਼ੀਤਲ ਨੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ 31-08-22 ਨੂੰ ਸਲੋਗਨ, ਕੈਲੀਗ੍ਰਾਫੀ ਅਤੇ ਕੋਲਾਜ ਬਣਾਉਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਪਿ੍ੰਸੀਪਲ ਚਰਨਬੀਰ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਮੁਕੇਸ਼ ਕੁਮਾਰ, ਸਰਜੀਵਨ ਠਾਕੁਰ ਮਿਡਲ ਸਕੂਲ ਮੀਰਪੁਰ, ਜਸਬੀਰ ਸਿੰਘ ਸਮਰਾ ਜਸਪਿੰਦਰ ਸਿੰਘ ਬਸਰਾ ਸਮੇਤ ਹੋਰ ਗਾਈਡ ਅਧਿਆਪਕ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments