spot_img
Homeਮਾਝਾਗੁਰਦਾਸਪੁਰਪਾਕਿਸਤਾਨ ਵਿਚ ਹੜ੍ਹਾਂ ਕਾਰਨ ਮੱਚੀ ਤਬਾਹੀ," ਹਜ਼ਾਰਾਂ ਲੋਕਾਂ ਦੀ ਹੋਈ ਮੌਤ ਅਤੇ...

ਪਾਕਿਸਤਾਨ ਵਿਚ ਹੜ੍ਹਾਂ ਕਾਰਨ ਮੱਚੀ ਤਬਾਹੀ,” ਹਜ਼ਾਰਾਂ ਲੋਕਾਂ ਦੀ ਹੋਈ ਮੌਤ ਅਤੇ ਲੱਖਾਂ ਲੋਕ ਹੋਏ ਘਰੋਂ ਬੇਘਰ

ਕਾਦੀਆਂ 31 ਅਗਸਤ (ਮੁਨੀਰਾ ਸਲਾਮ ਤਾਰੀ) :- ਗਵਾਂਢੀ ਮੁਲਕ ਪਾਕਿਸਤਾਨ ਵਿੱਚ ਹਰ ਪਾਸੇ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ ਜਿਸ ਨਾਲ ਜਿਥੇ ਹਜ਼ਾਰਾਂ ਦੀ ਤਦਾਦ ਵਿੱਚ ਲੋਕਾਂ ਦੀ ਮੌਤ ਹੋ ਚੁੱਕੀ ਹੈ ਉਥੇ ਲੱਖਾਂ ਦੀ ਤਦਾਦ ਵਿੱਚ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਚੁੱਕੇ ਹਨ ਅਤੇ ਖਾਣ ਪੀਣ ਦੀਆਂ ਚੀਜ਼ਾਂ ਦੇ ਲਾਲੇ ਪਏ ਹੋਏ ਹਨ ਅਤੇ ਇਸ ਨਾਲ ਪਾਕਿਸਤਾਨੀ ਅਵਾਮ ਵਿੱਚ ਆਪੋ ਧਾਪ ਮਚੀ ਹੋਈ ਹੈ। ਹੜ੍ਹਾਂ ਕਾਰਨ ਤਬਾਹੀ ਦਾ ਇਹ ਮੰਜ਼ਰ ਪਾਕਿਸਤਾਨ ਵਿੱਚ ਜੂਨ ਮਹੀਨੇ ਤੋਂ ਸ਼ੁਰੂ ਹੋ ਕੇ ਹੁਣ ਤੱਕ ਭਾਰੀ ਮੀਂਹ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਮਾੜੇ ਸਮੇਂ ਵਿੱਚ ਕੈਨੇਡਾ, ਅਮਰੀਕਾ ਅਤੇ ਭਾਰਤ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਪਾਕਿਸਤਾਨ ਦੀ ਮਦਦ ਕਰਨ ਲਈ ਅੱਗੇ ਆਈਆਂ ਹਨ। ਇਸ ਦੇ ਚਲਦਿਆਂ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਵਿੱਤੀ ਮਦਦ ਵਜੋਂ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਹਾਲਾਤ ਵਿੱਚੋਂ ਪਾਕਿਸਤਾਨ ਲੰਘ ਰਿਹਾ ਹੈ, ਅਜਿਹੇ ਵਿੱਚ ਸਾਰੇ ਦੇਸ਼ਾਂ ਨੂੰ ਇਕੱਠੇ ਹੋ ਕੇ ਪਾਕਿਸਤਾਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਵਿੱਚ ਮੁਸੀਬਤ ਚ ਫਸੇ ਹੋਏ ਲੋਕਾਂ ਦੀ ਮਦਦ ਕੀਤੀ ਜਾ ਸਕੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments