spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਕਾਦੀਆਂ 31 ਅਗਸਤ (ਮੁਨੀਰਾ ਸਲਾਮ ਤਾਰੀ) :- ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਦੇ ਸਬੰਧ ਵਿੱਚ ਥੜਾ ਸਾਹਿਬ ਸੇਵਕ ਜਥਾ ਗੁਰਦੁਆਰਾ ਡੇਹਰਾ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਕੋਮ ਦੇ ਮਹਾਨ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਦੇ ਰਾਗੀ ਜਥੇ ਵੱਲੋਂ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਇਤਿਹਾਸ ਅਤੇ ਸਿੱਖ ਇਤਿਹਾਸ ਦੀ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।ਇਸ ਗੁਰਮਤਿ ਸਮਾਗਮ ਵਿੱਚ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਤੇ ਚੱਲਣ ਦੀ ਅਪੀਲ ਕੀਤੀ।ਸਟੇਜ ਸਕੱਤਰ ਦੀ ਸੇਵਾ ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਬਾਖੂਬੀ ਨਿਭਾਈ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਅਰਪਨਪ੍ਰੀਤ ਸਿੰਘ ਬੋਪਾਰਾਏ ਮੁੱਖ ਸੇਵਾਦਾਰ ਥੜਾ ਸਾਹਿਬ ਸੇਵਕ ਜਥਾ ਗੁਰਦੁਆਰਾ ਡੇਹਰਾ ਸਾਹਿਬ ਤੇ ਸੇਵਕ ਜਥੇ ਦੇ ਨੋਜਵਾਨਾਂ ਨੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਭਾਈ ਕੁਲਜੀਤ ਸਿੰਘ ਗ੍ਰੰਥੀ, ਭਾਈ ਜਸਵਿੰਦਰ ਸਿੰਘ ਗ੍ਰੰਥੀ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫੇਅਰ ਸੋਸਾਇਟੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰ ਰਣਜੀਤ ਸਿੰਘ ਸਾਗਰਪੁਰ, ਮਾਸਟਰ ਪ੍ਰਵੀਨ ਸਿੰਘ, ਸ੍ਰ ਜਗਜੀਤ ਸਿੰਘ ਕਾਹਲੋ,ਸ੍ਰ ਜਤਿੰਦਰ ਸਿੰਘ ਵਾਲੀਆ, ਸ੍ਰ ਸੁਰਿੰਦਰ ਸਿੰਘ ਬੈਂਕ ਵਾਲੇ, ਸ੍ਹ ਪ੍ਰਭਜੋਤ ਸਿੰਘ ਰਾਜੂ, ਸ੍ਰ ਗੁਰਪ੍ਰੀਤ ਸਿੰਘ ਘੁੱਗੀ, ਸ੍ਰ ਜਸਪਾਲ ਸਿੰਘ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਗੁਰਜੋਤ ਸਿੰਘ ਪਦਮ, ਸ੍ਰ ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਲੰਬੀ ਗਲੀ, ਸ੍ਰ ਮਨਜਿੰਦਰ ਸਿੰਘ, ਸ੍ਰ ਜਸਪਾਲ ਸਿੰਘ, ਸ੍ਰ ਬਿਕਰਮਜੀਤ ਸਿੰਘ, ਸ੍ਰ ਜਸਮਨ ਸਿੰਘ, ਸ੍ਰ ਨਿਸ਼ਾਨ ਸਿੰਘ, ਸ੍ਰ ਜਸਪਿੰਦਰ ਸਿੰਘ, ਸ੍ਰ ਸਿਮਰਤਪਾਲ ਸਿੰਘ ਭਾਟੀਆ, ਦਲਜੀਤ ਸਿੰਘ ਬਿੱਟੂ ਆਦਿ ਸੰਗਤਾਂ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments