spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਸਮਾਗਮ ਮਨਾਉਣ ਲਈ ਤਿਆਰੀਆਂ ਮੁਕੰਮਲ

ਵਿਆਹ ਪੁਰਬ ਸਮਾਗਮ ਮਨਾਉਣ ਲਈ ਤਿਆਰੀਆਂ ਮੁਕੰਮਲ

ਬਟਾਲਾ,  1 ਸਤੰਬਰ (ਮੁਨੀਰਾ ਸਲਾਮ ਤਾਰੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀ ਤਿਆਰੀਆਂ ਮੁਕੰਮਲ ਹੋ ਗਈਆ ਅਤੇ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸ਼ਾਨਦਾਰ ਤਰੀਕੇ ਨਾਲ ਨੇਪਰੇ ਚਾੜ੍ਹੇ  ਜਾਣਗੇ। ਇਸ ਮੌਕੇ ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੌਜੂਦ ਸਨ।

        ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੱਲ 2 ਸਤੰਬਰ ਨੂੰ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਲੇ ਨਗਰ ਕੀਰਤਨ ਅਤੇ 3 ਸਤੰਬਰ ਨੂੰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

        ਉਨ੍ਹਾਂ ਅੱਗੇ ਦੱਸਿਆ ਨਗਰ ਕੀਰਤਨ ਰੂਟਾਂ ਤੋਂ ਇਲਾਵਾ ਸਮੁੱਚੇ ਬਟਾਲਾ ਸ਼ਹਿਰ ਅੰਦਰ ਸ਼ਾਨਦਾਰ ਸਜਾਵਟਚੌਂਕਾਂ ਦੀ ਸਜਾਵਟ ਸਮੇਤ ਯਾਦਗਰੀ ਗੇਟਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਲੜੀਆਂ ਆਦਿ ਲਗਾਈਆਂ ਹਨ।

 ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸਿਰਕਤ ਕਰਨ ਅਤੇ ਪ੍ਰਸ਼ਾਸ਼ਨ ਨਾਲ ਸਹਿਚਯੋਗ ਕਰਦਿਆ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ  ਚਾੜ੍ਹਣ ਵਿੱਚ ਸਹਿਯੋਗ ਕਰਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments