spot_img
Homeਮਾਝਾਗੁਰਦਾਸਪੁਰਪੁਰਾਣੇ ਟਾਇਰਾਂ ਅਤੇ ਬਰਤਨਾ ਵਿਚ ਪਾਣੀ ਨਾ ਜਮਾਂ ਹੋਣ ਦਿੱਤਾ ਜਾਵੇ ...

ਪੁਰਾਣੇ ਟਾਇਰਾਂ ਅਤੇ ਬਰਤਨਾ ਵਿਚ ਪਾਣੀ ਨਾ ਜਮਾਂ ਹੋਣ ਦਿੱਤਾ ਜਾਵੇ : ਹੈਲਥ ਇੰਸਪੈਕਟਰ ਕੁਲਬੀਰ ਸਿੰਘ

ਕਾਦੀਆਂ 2 (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਡੇਂਗੂ ਮਲੇਰੀਏ ਅਤੇ ਹੋਰ ਮੌਸਮੀ ਬੀਮਾਰੀਆਂ ਤੋਂ ਬਚਾਉਣ ਲਈ ਕਸਬਾ ਕਾਦੀਆਂ ਅਤੇ ਲਾਗਲੇ ਏਰੀਏ ਵਿਚ ਡੇਂਗੂ ਮਲੇਰੀਏ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਟਾਇਰਾਂ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਲਾਲ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਨੋਡਲ ਅਫਸਰ ਡਾ ਸ਼ੁਭਦੀਪ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਕਾਦੀਆਂ ਵਲੋਂ ਸ਼ਹਿਰ ਦੀਆਂ ਟਾਇਰਾਂ ਵਾਲੀਆਂ ਦੁਕਾਨਾਂ ਤੇ ਜਾ ਕੇ ਡੇਂਗੂ ਮਲੇਰੀਏ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਮੌਕੇ ਹੈਲਥ ਇੰਸਪੈਕਟਰ ਸ. ਕੁਲਬੀਰ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਮੌਸਮੀ ਬੀਮਾਰੀਆਂ ਤੋਂ ਬਚਣ ਲਈ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਆਪਣੇ ਆਲੇ ਦੁਆਲੇ ਦੀ ਚੰਗੀ ਤਰ੍ਹਾਂ ਸਫਾਈ ਰੱਖਣ ਤਾਂ ਜੋ ਡੇਂਗੂ ਮਲੇਰੀਆ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਹਰ ਸ਼ੁੱਕਰਵਾਰ ਹਫ਼ਤੇ ਦੇ ਵਿੱਚ ਇੱਕ ਦਿਨ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੁਰਾਣੇ ਟਾਇਰਾਂ ਅਤੇ ਬਰਤਨਾਂ ਵਿਚ ਖੜ੍ਹਾ ਪਾਣੀ ਨੂੰ ਤੁਰੰਤ ਡੋਲ ਦਿੱਤਾ ਜਾਵੇ ਉਨ੍ਹਾਂ ਨੂੰ ਸੁਕਾ ਕੇ ਰੱਖਿਆ ਜਾਵੇ ਤਾਂ ਜੋ ਡੇਂਗੂ ਮਲੇਰੀਏ ਦਾ ਲਾਰਵਾਂ ਪੈਦਾ ਨਾ ਹੋ ਸਕੇ। ਉਨ੍ਹਾਂ ਅੱਗੇ ਕਿਹਾ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਅਤੇ ਸ਼ੱਕ ਪੈਂਣ ਤੇ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿਉਂਕਿ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੇ ਨਾਲ ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਬਿੱਲਾ, ਅਮਰੀਕ ਸਿੰਘ, ਯੂਗਰਾਜ ਸਿੰਘ ਆਦ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments