spot_img
Homeਮਾਝਾਗੁਰਦਾਸਪੁਰਚੰਗੀ ਸਿਹਤ ਲਈ ਵਧੀਆ ਖੁਰਾਕ ਜ਼ਰੂਰੀ- ਬੀ ਈ ਈ ਸੁਰਿੰਦਰ ਕੌਰ

ਚੰਗੀ ਸਿਹਤ ਲਈ ਵਧੀਆ ਖੁਰਾਕ ਜ਼ਰੂਰੀ- ਬੀ ਈ ਈ ਸੁਰਿੰਦਰ ਕੌਰ

ਹਰਚੋਵਾਲ 2 ਸਤੰਬਰ ,(ਸੁਰਿੰਦਰ ਕੌਰ )ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਲਈ “ਕੌਮੀ ਖੁਰਾਕ ਹਫਤਾ” ਵੱਜੋਂ ਜਾਗਰੂਕ ਕੀਤਾ ਜਾਵੇਗਾ । ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ 1 ਤੋਂ 7 ਸਤੰਬਰ ਤਕ “ਕੌਮੀ ਖੁਰਾਕ ਹਫਤਾ” ਮਨਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ `ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ,ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੋਸ਼ਣ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ। ਬਲਾਕ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਂਵਾਂ., ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਹੈਲਥ ਇੰਸਪੈਕਟਰ ਕੁਲਜੀਤ ਸਿੰਘ ਨੇ ਕਿਹਾ ਕਿ ਪੌਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ । ਸੰਤੁਲਿਤ ਭੋਜਨ” ਵੱਜੋਂ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰੋ,ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ,ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾ “ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ, ਕੁਲਜੀਤ ਸਿੰਘ ਹੇਲਥ ਇੰਸਪੈਕਟਰ, ਰਾਜਵਿੰਦਰ ਕੌਰ ਐੱਲ ਐੱਚ ਵੀ ,ਰਾਜਵਿੰਦਰ ਕੌਰ ਸਟਾਫ ਨਰਸ, ਪ੍ਰਭਜੋਤ ਕੌਰ ਸਟਾਫ ਨਰਸ, ਜਸਬੀਰ ਸਿੰਘ, ਸ਼੍ਰੀਮਤੀ ਗੁਲਸ਼ਨ,ਸਰਬਜੀਤ ਸਿੰਘ ਹੇਲਥ ਵਰਕਰ,ਪਰਜੀਤ ਸਿੰਘ ਹੇਲਥ ਵਰਕਰ ਜਤਿੰਦਰ ਸਿੰਘ ਆਦਿ ਹਾਜਿਰ ਰਹੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments