spot_img
Homeਮਾਝਾਗੁਰਦਾਸਪੁਰ*ਰਾਸ਼ਟਰੀ ਅਧਿਆਪਕ ਦਿਵਸ ਜ਼ਿਲ੍ਹਾ ਗੁਰਦਾਸਪੁਰ ਦੇ 04 ਅਧਿਕਾਰੀ ਅਤੇ ਅਧਿਆਪਕ ਰਾਜ ਪੱਧਰੀ...

*ਰਾਸ਼ਟਰੀ ਅਧਿਆਪਕ ਦਿਵਸ ਜ਼ਿਲ੍ਹਾ ਗੁਰਦਾਸਪੁਰ ਦੇ 04 ਅਧਿਕਾਰੀ ਅਤੇ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਗੁਰਦਾਸਪੁਰ 06 ਸਤੰਬਰ ( ਸਲਾਮ ਤਾਰੀ ) *

* ਰਾਸ਼ਟਰੀ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਵਿਰਾਸਤ-ਏ-ਖ਼ਾਲਸਾ ਸ੍ਰੀ ਅਨੰਦਰਪੁਰ ਸਾਹਿਬ ਵਿਖੇ ਅਧਿਆਪਕ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਲੀਵਾਲ 1 ਨੀਰਜ ਕੁਮਾਰ ਨੂੰ ਪ੍ਰਬੰਧਕੀ ਅਵਾਰਡ 2022 ਅਤੇ ਸਰਕਾਰੀ ਹਾਈ ਸਕੂਲ ਗਿਲਾਂਵਾਲੀ ਕਿਲਾ ਦਰਸ਼ਨ ਸਿੰਘ ਦੇ ਹੈਡਮਾਸਟਰ ਜਸਵਿੰਦਰ ਸਿੰਘ ਤੇ ਸਰਕਾਰੀ ਹਾਈ ਸਕੂਲ ਲੱਖਨ ਕਲਾਂ ਦੇ ਮਾਸਟਰ ਪਲਵਿੰਦਰ ਸਿੰਘ ਨੂੰ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਤੇ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਡੀ.ਈ.ਓ. ਸੈਕੰਃ ਹਰਪਾਲ ਸਿੰਘ ਸੰਧਾਵਾਲੀਆ ਅਤੇ ਬੀ.ਪੀ.ਈ.ਓ. ਨੀਰਜ ਕੁਮਾਰ ਵੱਲੋਂ ਜ਼ਿਲ੍ਹਾ/ਬਲਾਕ ਪੱਧਰ ਤੇ ਅਧਿਆਪਕਾਂ ਨਾਲ ਵਿਚਰਦੇ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਹੈੱਡਮਾਸਟਰ ਜਸਵਿੰਦਰ ਸਿੰਘ ਵੱਲੋਂ ਆਪਣੇ ਸਕੂਲ ਨੂੰ ਸਮਾਰਟ ਬਣਾਇਆ ਅਤੇ ਉਨ੍ਹਾਂ ਦੇ ਸਕੂਲ ਵਿੱਚ ਪੜੇ ਬੱਚਿਆਂ ਵੱਲੋਂ ਐਨ.ਟੀ.ਐਸ.ਈ. ਅਤੇ ਐਨ.ਐਮ.ਐਮ.ਐਸ. ਜਿਹੇ ਟੈਸਟ ਪਾਸ ਕੀਤੇ ਹਨ। ਪੰਜਾਬੀ ਅਧਿਆਪਕ ਪਲਵਿੰਦਰ ਸਿੰਘ ਨੂੰ ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਕਰਾਉਣ , ਸਕੂਲ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਲਈ ਅਹਿਮ ਉਪਰਾਲੇ ਕੀਤੇ ਹਨ ਅਤੇ ਵੱਖਰੇ-ਵੱਖਰੇ ਵਿੱਦਿਅਕ ਪਾਰਕ ਬਣਾਏ ਹਨ। ਇਸ ਮੌਕੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਇਸ ਪੁਰਸਕਾਰ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨ ਡੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ, ਡੀ.ਐਮ ਸਪੋਰਟਸ ਇਕਬਾਲ ਸਿੰਘ ਸਮਰਾ ਆਦਿ ਨੇ ਸਨਮਾਨਿਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments