spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ ਸਨਮਾਨਿਤ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ ਸਨਮਾਨਿਤ

*ਗੁਰਦਾਸਪੁਰ 09 ਸਤੰਬਰ (ਮੁਨੀਰਾ ਸਲਾਮ ਤਾਰੀ)

* ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਸਥਾਨਕ ਕਾਲਜ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਗਤੀਵਿਧੀਆਂ ਕਰਵਾਉਣ ਵਾਲੇ ਅਤੇ ਵਿਸ਼ੇਸ਼ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈੰਟਰੀ ਅਮਰਜੀਤ ਸਿੰਘ ਭਾਟੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦੇ ਹਨ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਤੇ ਚੰਗੇ ਸੰਸਕਾਰ ਭਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਅਧਿਆਪਕ ਵੱਲੋਂ ਪਾਏ ਯੋਗਦਾਨ ਨੂੰ ਸਤਿਕਾਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਲੋੜ ਹੈ। ਇਸ ਦੌਰਾਨ ਡੀ.ਈ.ਓ. ਅਮਰਜੀਤ ਸਿੰਘ ਭਾਟੀਆ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਦੇ ਰਾਹ ਵੱਲ ਨਹੀਂ ਤੁਰ ਸਕਦਾ। ਉਨ੍ਹਾਂ ਇਸ ਸਨਮਾਨ ਸਮਾਰੋਹ ਮੌਕੇ ਸਨਮਾਨਿਤ ਹੋਏ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਪ੍ਰਿੰਸੀਪਲ ਪਰਮਜੀਤ ਕੌਰ , ਪ੍ਰਿੰਸੀਪਲ ਅਨੀਤਾ ਅਰੋੜਾ , ਬੀ.ਐਨ.ਓ. ਹੈੱਡ ਮਿਸਟ੍ਰੈਸ ਗੀਤਿਕਾ ਗੋਸਵਾਮੀ , ਡੀ.ਐਮ.ਗਣਿਤ ਗੁਰਨਾਮ ਸਿੰਘ , ਡੀ.ਐਮ. ਨਰਿੰਦਰ ਸਿੰਘ, ਡੀ.ਐਮ. ਗੁਰਵਿੰਦਰ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ ਸਮੇਤ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜ਼ਰ ਸੀ। ਮੈਡਮ ਵੰਦਨਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ ਗਈ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments