spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਕਾਦੀਆਂ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਤੇ ਸ੍ਰੀ ਗੁਰੂ ਗ੍ਰੰਥ...

ਸਿੱਖ ਨੈਸ਼ਨਲ ਕਾਲਜ ਕਾਦੀਆਂ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕਾਦੀਆਂ 10 ਸਤੰਬਰ (ਮੁਨੀਰਾ ਸਲਾਮ ਤਾਰੀ)
ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗਡ਼੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਦਿਆਂ ਆਰੰਭਕ ਦਿਵਸ ਕਾਲਜ ਆਡੀਟੋਰੀਅਮ ਵਿਖੇ ਧਾਰਮਕ ਸਮਾਗਮ ਕਰਵਾ ਕੇ ਮਨਾਇਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਨਾਹਦ ਸੰਗੀਤ ਅਕੈਡਮੀ ਇਹ ਕਾਲਜ ਵਿਦਿਆਰਥੀਆਂ ਦੇ ਰਾਗੀ ਜਥੇ ਭਾਈ ਜੁਝਾਰੂ ਸਿੰਘ , ਜ਼ੋਰਾਵਰ ਸਿੰਘ ਤੇ ਅਨਹਦ ਨਾਦ ਸਿੰਘ ਵੱਲੋਂ ਤੂੰਬੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ।ਇਸ ਧਾਰਮਿਕ ਸਮਾਗਮ ਚ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ , ਮੈਂਬਰ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਇੰਜਨੀਅਰ ਨਰਿੰਦਰਪਾਲ ਸਿੰਘ ਸੰਧੂ, ਨੈਸ਼ਨਲ ਅਵਾਰਡੀ ਸੇਵਾਮੁਕਤ ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ , ਕਸ਼ਮੀਰ ਸਿੰਘ ਬੋਪਾਰਾਏ , ਗੁਰਿੰਦਰਪਾਲ ਸਿੰਘ ਸਾਬੀ ਹਰਚੋਵਾਲ ਤੋਂ ਇਲਾਵਾ ਸ੍ਰੀਮਤੀ ਗੁਰਮਨ ਕੌਰ ਬਰਾੜ , ਸਪੁੱਤਰੀ ਸਾਬਕਾ ਸਕੱਤਰ ਕਰਨਲ ਉਦੈ ਸਿੰਘ ਬਰਾੜ ਤੇ ਪੋਤਰੀ ਪ੍ਰੋਫੈਸਰ ਕਰਤਾਰ ਸਿੰਘ ਨੇ ਸ਼ਿਰਕਤ ਕੀਤੀ ।

ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਵੱਲੋਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਵਿੱਦਿਆ ਤੇ ਸਹਿ ਗਤੀਵਿਧੀਆਂ ਵਿੱਚੋਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ । ਕਾਲਜ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ । ਵਿਦਿਆਰਥਣ ਮਿਹਰਦੀਪ ਕੌਰ , ਜਸਕੀਰਤ ਕੌਰ ਤੇ ਚਾਂਦ ਪ੍ਰੀਤ ਕੌਰ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆ । ਬੁਲਾਰਿਆਂ ਚ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਵਿਦਿਆਰਥੀ ਵਰਗ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਾਦਾ ਜੀਵਨ ਬਤੀਤ ਕਰਦਿਆਂ ਸਿੱਖਿਆ ਪ੍ਰਾਪਤੀ ਤੇ ਉੱਚ ਆਦਰਸ਼ਾਂ ਦੀ ਪ੍ਰਾਪਤੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ । ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਨੇ ਵਿਦਿਆਰਥੀ ਵਰਗ ਨੂੰ ਨਸ਼ਿਆਂ ਤੋਂ ਬਚਾਅ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਕੇ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਚ ਰਹਿ ਕੇ ਪੰਜਾਬ ਤੇ ਪੰਜਾਬੀ ਮਾਂ ਬੋਲੀ ਸੱਭਿਆਚਾਰ ਨਾਲ ਜੁਡ਼ ਕੇ ਸੇਵਾ ਕਰਨ ਲਈ ਪ੍ਰੇਰਿਆ । ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ । ਕੋਆਰਡੀਨੇਟਰ ਪ੍ਰੋਫੈਸਰ ਕੁਲਵਿੰਦਰ ਸਿੰਘ ਤੇ ਸਟੇਜ ਸਕੱਤਰ ਪ੍ਰੋ ਸਤਵਿੰਦਰ ਸਿੰਘ ਕਾਹਲੋਂ ਵੱਲੋਂ ਵਿਚਾਰ ਰੱਖੇ ਗਏ ਤੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ ।ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ । ਲੰਗਰ ਦੀ ਸੇਵਾ ਚ ਕਾਲਜ ਤੇ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੇ ਸਮੂਹ ਵਿਦਿਆਰਥੀਆਂ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਵੱਲੋਂ ਪੂਰੇ ਉਤਸ਼ਾਹ ਨਾਲ ਸੇਵਾ ਵਿੱਚ ਯੋਗਦਾਨ ਪਾਇਆ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments