spot_img
Homeਮਾਝਾਗੁਰਦਾਸਪੁਰਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ...

ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ

ਬਟਾਲਾ, 12 ਸਤੰਬਰ (ਮੁਨੀਰਾ ਸਲਾਮ ਤਾਰੀ) ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਵਰਗ (ਸਿੱਖਮੁਸਲਿਮਬੋਧੀਪਾਰਸੀਜੈਨ ਅਤੇ ਇਸਾਈ) ਦੇ ਵਿੱਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ-ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਸੁਖਵਿੰਦਰ ਸਿੰਘ ਘੁੰਮਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਸੁਖਵਿੰਦਰ ਸਿੰਘ ਘੁੰਮਣ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarship.gov.in ’ਤੇ ਆਨ ਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਯੋਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਦਰਸ਼ਾਈਆਂ ਗਾਈਡ ਲਾਈਨਜ਼ ਦੀ ਪਾਲਣਾ ਕਰਦੇ ਹੋਏ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਮਿਤੀ 30-09-2022, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਸਕੀਮ ਲਈ 31-10-2022 ਤੱਕ ਅਪਲਾਈ ਕਰ ਸਕਦੇ ਹਨ। ਵਿਦਿਆਰਥੀ ਪਾਸ ਆਮਦਨ ਸਰਟੀਫਿਕੇਟਆਧਾਰ ਕਾਰਡ ਨਾਲ ਲਿੰਕਡ ਬੈਂਕ ਖਾਤਾਘੱਟੋ-ਘੱਟ ਇੱਕ ਸਾਲ ਦਾ ਅਪਣਾਇਆ ਗਿਆ ਲਾਜ਼ਮੀ ਕੋਰਸ ਆਦਿ ਸ਼ਰਤਾਂ ਪੂਰੀਆਂ ਕਰਦਾ ਹੋਵੇ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੇ ਅੱਗੇ ਦੱਸਿਆ ਕਿ ਜਿਹੜੇ ਵਿਦਿਆਰਥੀ ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨੌਲਜ਼ੀਜਲੰਧਰਸੰਤ ਲੌਂਗੋਵਾਲ ਇੰਸਟੀਚਊਟ ਆਫ ਇੰਜੀਨੀਅਰਿੰਗ ਐਂਡ ਟੈਕਨੌਲੋਜੀਲੌਂਗੋਵਾਲਸੰਗਰੂਰਇੰਡੀਅਨ ਇੰਸਟੀਚਿਊਟ ਆਫ ਟੈਕਨੌਲੋਜੀਰੂਪਨਗਰ ਪੜ੍ਹ ਰਹੇ ਹਨਇੰਨ੍ਹਾਂ ਵਿਦਿਆਰਥੀਆਂ ਦੀ ਪੂਰੀ ਫੀਸ ਰੀਬਰਸਡ ਹੋਵੇਗੀ। ਯੋਗ ਵਿਦਿਆਰਥੀ ਦਸਤਾਵੇਜਾਂ ਸਮੇਤ ਆਪਣੇ ਵਿੱਦਿਅਕ ਅਦਾਰੇ ਵੱਲੋਂ ਨਾਮਜ਼ਦ ਕੀਤੇ ਨੋਡਲ ਅਫਸਰ ਨਾਲ ਸੰਪਰਕ ਕਰ ਸਕਦੇ ਹਨ।

ਊਨ੍ਹਾਂ ਅੱਗੇ ਦੱਸਿਆ ਗਿਆ ਕਿ ਜੇਕਰ ਕੋਈ ਵਿਦਿਅਕ ਅਦਾਰਾ ਸਕੀਮ ਦੇ ਨਿਯਮਾਂ ਅਧੀਨ ਨਾ ਕਵਰ ਹੋਣ ਵਾਲੇ ਵਿੱਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਦਾ ਹੈਉਸ ਦੀ ਨਿਰੋਲ ਜਿੰਮੇਵਾਰੀ ਸਬੰਧਤ ਸੰਸਥਾ ਦੀ ਹੋਵੇਗੀ। ਉਨ੍ਹਾਂ ਵੱਲੋਂ ਸਮੂਹ ਵਿੱਦਿਅਕ ਅਦਾਰਿਆਂ ਨੂੰ ਕਿਹਾ ਗਿਆ ਕਿ ਸਬੰਧਤ ਸਕੀਮ ਵਿੱਚ ਕਵਰ ਹੋਣ ਵਾਲੇ ਵੱਧ ਤੋਂ ਵੱਧ ਵਿੱਦਿਆਰਥੀਆਂ ਦੀ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਆਨ ਲਾਈਨ ਅਪਲਾਈ ਕਰਨਾ ਯਕੀਤੀ ਬਣਾਇਆ ਜਾਵੇ। ਵਿਦਿਆਰਥੀਆਂ ਨੂੰ ਇਸ ਸਬੰਧ ਵਿੱਚ ਨੋਟਿਸ ਬੋਰਡ/ਅਸੈਂਬਲੀ ਆਦਿ ਮਾਧਿਅਮ ਰਾਹੀਂ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਵਿਸਥਾਰਪੂਰਵਕ ਜਾਣਕਾਰੀ ਲਈ ਘੱਟ ਗਿਣਤੀ ਮੰਤਰਾਲੇ ਦੀ ਵੈਬਸਾਈਟ www.scholarship.gov.in ਜਾਂ ਟੌਲ ਫਰੀ ਨੰਬਰ 1800-11-2021 ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments