spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਚ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੀ ਗੱਤਕਾ ਤੇ...

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਚ ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੀ ਗੱਤਕਾ ਤੇ ਰੱਸਾਕਸ਼ੀ ਦੀ ਟੀਮ ਜੇਤੂ ਰਹੀ।

ਕਾਦੀਆਂ 14 ਸਤੰਬਰ (ਸਲਾਮ ਤਾਰੀ)
ਜ਼ਿਲ੍ਹਾ ਪੱਧਰੀ 73 ਵੀਆਂ ਖੇਡਾਂ ਦੇ ਅੰਤਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਕਰਵਾਏ ਖੇਡ ਮੁਕਾਬਲਿਆਂ ਚ ਹਿੱਸਾ ਲਿਆ ਗਿਆ, ਤੇ ਟੀਮਾਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ । ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਖਿਡਾਰੀਆਂ ਵੱਲੋਂ ਜ਼ੋਨ ਹਰਚੋਵਾਲ ਦੀ ਪ੍ਰਤੀਨਿਧਤਾ ਕਰਦਿਆਂ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਮੱਲਾਂ ਮਾਰੀਆਂ ਗਈਆਂ ਹਨ । ਸਕੂਲ ਦੇ ਆਨਰੇਰੀ ਪ੍ਰਿੰਸੀਪਲ ਸਟੇਟ ਤੇ ਨੈਸ਼ਨਲ ਅਵਾਰਡੀ ਸੇਵਾਮੁਕਤ ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ ਤੇ ਸਕੂਲ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਅੰਤਰਗਤ ਸਕੂਲ ਦੀਆਂ ਗੱਤਕਾ ਤੇ ਰੱਸਾਕਸ਼ੀ ਦੀਆਂ ਅੰਡਰ 19 ਲੜਕਿਆਂ ਵਲੋਂ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਲੈਕਚਰਾਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਭਾਗ ਲਿਆ ਗਿਆ ਸੀ। ਅੰਡਰ 19 ਫਰੀ ਸੋਟੀ ਗੱਤਕਾ ਟੀਮ ਨੇ ਜ਼ਿਲ੍ਹਾ ਪੱਧਰ ਤੇ ਦੂਸਰਾ ਸਥਾਨ ਸਿੰਗਲ ਸੋਟੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ4 ਹੈ। ਅੰਡਰ 19 ਰੱਸਾਕਸ਼ੀ ਟੀਮ ਲੜਕੇ ਨੇ ਲਗਾਤਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਦਿਆਂ ਚੌਥੀ ਵਾਰ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਇਨ੍ਹਾਂ ਦੋਹਾਂ ਟੀਮਾਂ ਵਿੱਚ ਕੁੱਝ ਖਿਡਾਰੀਆਂ ਦੀ ਚੋਣ ਪੰਜਾਬ ਪੱਧਰੀ ਟੂਰਨਾਮੈਂਟ ਖੇਡਣ ਲਈ ਹੋਈ ਹੈ ,ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਥਾਨਕ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ , ਆਨਰੇਰੀ ਪ੍ਰਬੰਧਕ ਪ੍ਰਿੰਸੀਪਲ ਅੰਗਰੇਜ਼ ਸਿੰਘ ਬੋਪਾਰਾਏ , ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ , ਮੈਂਬਰ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ , ਇੰਜੀਨੀਅਰ ਨਰਿੰਦਰਪਾਲ ਸਿੰਘ ਸੰਧੂ, ਕਸ਼ਮੀਰ ਸਿੰਘ ਬੋਪਾਰਾਏ ,ਗੁਰਿੰਦਰਪਾਲ ਸਿੰਘ ਸਾਬੀ ਤੇ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ ਸ੍ਰੀਮਤੀ ਗੁਰਮਨ ਕੌਰ ਬਰਾੜ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਇੰਚਾਰਜ ਲੈਕਚਰਾਰ ਰਵਿੰਦਰ ਸਿੰਘ ਸਮੂਹ ਸਟਾਫ ਤੇ ਖਿਡਾਰੀਆਂ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਭੇਂਟ ਕੀਤੀ ਹੈ ।
ਫੋਟੋ :—ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਅੰਡਰ 19 ਲੜਕੇ ਜੇਤੂ ਗੱਤਕਾ ਤੇ ਰੱਸਾਕਸ਼ੀ ਦੀ ਟੀਮ ਪ੍ਰਬੰਧਕ ਕਮੇਟੀ ਨਾਲ ਦਿਖਾਈ ਦੇ ਰਹੀ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments