spot_img
Homeਮਾਝਾਗੁਰਦਾਸਪੁਰਮੈਨੇਜਰ ਬੁੱਟਰ ਨੇ ਜਥੇਦਾਰ ਗੋਰਾ ਨੂੰ ਸਿਰੋਪਾਓ, ਲੋਈ ਤੇ ਤਸਵੀਰ ਦੇ ਕੇ...

ਮੈਨੇਜਰ ਬੁੱਟਰ ਨੇ ਜਥੇਦਾਰ ਗੋਰਾ ਨੂੰ ਸਿਰੋਪਾਓ, ਲੋਈ ਤੇ ਤਸਵੀਰ ਦੇ ਕੇ ਕੀਤਾ ਸਨਮਾਨਿਤ

ਕਾਦੀਆਂ 16 ਸਤੰਬਰ (ਮੁਨੀਰਾ ਸਲਾਮ ਤਾਰੀ) :- ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਮੋਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਤੇ ਪਰਿਵਾਰਕ ਮੈਂਬਰਾਂ ਸਮੇਤ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ।
ਇਸ ਮੌਕੇ ਤੇ ਸ੍ਰ ਜਗਦੀਸ਼ ਸਿੰਘ ਬੁੱਟਰ ਮੈਨੇਜਰ ਅਤੇ ਸ੍ਰ ਰਜਵੰਤ ਸਿੰਘ ਰੰਧਾਵਾ ਜਨਰਲ ਪ੍ਰਬੰਧਕ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ,ਲੋਈ ਅਤੇ ਗੁਰੂ ਸਾਹਿਬ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਦੋਰਾਨ ਜਥੇਦਾਰ ਗੋਰਾ ਨੇ ਧਾਰਮਿਕ ਦੀਵਾਨ ਵਿਖੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਬਾਬਾ ਬੁੱਢਾ ਸਾਹਿਬ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਜਥੇਦਾਰ ਗੋਰਾ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਸਿੱਖੀ ਸਰੂਪ ਨੂੰ ਸੰਭਾਲਣ ਦੀ। ਜਥੇਦਾਰ ਗੋਰਾ ਨੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਉਹਨਾਂ ਨੇ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਵੱਖ-ਵੱਖ ਸਥਾਨਾਂ ਤੇ ਸੇਵਾ ਨਿਭਾ ਰਹੇ ਸੇਵਾ ਸਭਾ ਸੁਸਾਇਟੀਆ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ੍ਰ ਅਜਮੇਰ ਸਿੰਘ, ਹਰਭਜਨ ਸਿੰਘ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਸ੍ਰ ਨਿਰਮਲ ਸਿੰਘ ਮੈਂਬਰ ਫਲਾਇੰਗ, ਕੁਲਵੰਤ ਸਿੰਘ ਗੋਇੰਦਵਾਲ ਗੁਰਦੁਆਰਾ ਇੰਸਪੈਕਟਰ, ਸ੍ਰ ਸਰਬਜੀਤ ਸਿੰਘ ਗੱਜੂਗਾਜੀ, ਸ੍ਰ ਕਲਵੰਤ ਸਿੰਘ ਜਫਰਵਾਲ ਸਾਬਕਾ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ੍ਰ ਅਮਨਦੀਪ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ ਹਰਵਿੰਦਰ ਸਿੰਘ ਜਫਰਵਾਲ ਭਾਈ ਹਿੰਮਤਬੀਰ ਸਿੰਘ ਪ੍ਰਚਾਰਕ, ਸ੍ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰ ਗੁਰਵਿੰਦਰ ਸਿੰਘ ਕਾਲੇਕੇ, ਸ੍ਰ ਬਲਕਾਰ ਸਿੰਘ ਪੰਜਗਰਾਈਂ ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments