spot_img
Homeਮਾਝਾਗੁਰਦਾਸਪੁਰਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ ਕਰਵਾਏ ਗਏ ਫੁੱਟਬਾਲ ਮੁਕਾਬਲੇ

ਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਵਿਖੇ ਕਰਵਾਏ ਗਏ ਫੁੱਟਬਾਲ ਮੁਕਾਬਲੇ

ਕਾਦੀਆਂ 20 ਸਤੰਬਰ (ਮੁਨੀਰਾ ਸਲਾਮ ਤਾਰੀ) :- ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਪੱਧਰੀ ਫੁੱਟਬਾਲ ਦੇ ਸ਼ਾਨਦਾਰ ਮੁਕਾਬਲੇ ਹੋਏ, ਜਿਸ ਵਿਚ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਚੱਲ ਰਹੀਆਂ ਹਨ। ਜਿਸ ਦੇ ਚੱਲਦਿਆਂ ਸਥਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਚ ਫੁੱਟਬਾਲ ਮੁਕਾਬਲੇ ਕਰਵਾਏ ਗਏ।
ਉਨਾਂ ਦੱਸਿਆ ਕਿ  ਫੁੱਟਬਾਲ ਮੁਕਾਬਲੇ 0 ਤੋਂ 14 ਸਾਲ (ਲੜਕੇ)ਵਰਗ ਵਿੱਚ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣ ਪਹਿਲਾ ਸਥਾਨ ਹਾਸਿਲ ਕੀਤਾ, ਦੂਜਾ ਸਥਾਨ ਸਰਕਾਰੀ ਸਕੂਲ ਫਹਿਤਗੜ੍ਹ ਚੂੜੀਆਂ ਅਤੇ ਤੀਜੇ ਸਥਾਨ ਤੇ ਅਕਾਲ ਅਕੈਡਮੀ ਬਟਾਲਾ ਰਹੀ। ਇਸੇ ਤਰ੍ਹਾ  ਸਰਕਾਰੀ ਸਕੂਲ ਧਾਰੀਵਾਲ (ਗੋਧਰਪੁਰ) ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੂਜਾ ਅਸਥਾਨ ਸਰਕਾਰੀ ਸਕੂਲ ਪੈਰੋਸ਼ਾਹ ਨੇ ਹਾਸਿਲ ਕੀਤਾ, ਤੀਜਾ ਸਥਾਨ ਕ੍ਰਿਸ਼ਨਕੋਟ ਸਕੂਲ ਨੇ ਪ੍ਰਾਪਤ ਕੀਤਾ।
ਇਸੇ ਤਰ੍ਹਾਂ 0 ਤੋਂ 17 ਸਾਲ (ਲੜਕੀਆਂ) ਬਲਾਕ ਧਾਰੀਵਾਲ ਸਕੂਲ ਗੋਧਰਪੁਰ ਦੇ ਬੱਚਿਆ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬਲਾਕ ਬਟਾਲਾ ਕਿਸ਼ਨਕੋਟ ਦੇ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਲਾਕ ਬਟਾਲਾ ਦੇ ਵੈਰੋਨੰਗਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ 0 ਤੋਂ 21 ਸਾਲ ( ਲੜਕੀਆਂ) ਬਲਾਕ ਬਟਾਲਾ ਦੇ ਬਟਾਲਾ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਨੇ ਫੁੱਟਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ।  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਤੀਜਾ ਅਥਾਨ ਹਾਸਿਲ ਕੀਤਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments