spot_img
Homeਮਾਝਾਗੁਰਦਾਸਪੁਰਖੋਏ ਭੱਤੇ ਅਤੇ ਡਿਸਮਿਸ ਆਗੂਆਂ ਨੂੰ ਬਹਾਲ ਕਰਾਉਣ ਅਤੇ ਹੋਰ ਮੰਗਾਂ ਦੀ...

ਖੋਏ ਭੱਤੇ ਅਤੇ ਡਿਸਮਿਸ ਆਗੂਆਂ ਨੂੰ ਬਹਾਲ ਕਰਾਉਣ ਅਤੇ ਹੋਰ ਮੰਗਾਂ ਦੀ ਨਵੀ ਪ੍ਰਾਪਤੀ ਲਈ ਰੋਸ ਪ੍ਰਦਰਸ਼ਨ। 

ਕਾਦੀਆਂ 23 ਸੰਤਬਰ (ਮੁਨੀਰਾ ਸਲਾਮ ਤਾਰੀ) :- ਟੈਕਨੀਕਲ ਸਰਵਿਸ ਯੂਨੀਅਨ ਰਜਿ. ਇੰਪਲਾਈਜ ਫੈਡਰੇਸ਼ਨ ਏਟਕ,  ਇੰਪਲਾਈਜ ਫੈਡਰੇਸ਼ਨ, ਸਯੁੰਕਤ ਮੁਲਾਜ਼ਮ  ਓਰਗੇਨਾਈਜਰ ਪੈਨਸ਼ਨਰ ਐਸੋਸੀਏਸ਼ਨ, ਕਰਮਚਾਰੀ ਦਲ, ਜਥੇਬੰਦੀਆਂ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਡਵੀਜ਼ਨ ਕਾਦੀਆਂ ਵਿਖੇ ਸਾਂਝੀ ਰੈਲੀ ਕੀਤੀ ਸੰਬੋਧਨ ਕਰਦਿਆਂ, ਟੀ ਐੱਸ ਯੂ ਦੇ ਆਗੂ ਠਾਕਰ ਰਣਜੀਤ ਸਿੰਘ, ਕਸ਼ਮੀਰ ਸਿੰਘ, ਫੈਡਰੇਸ਼ਨ ਏਟਕ ਦੇ ਆਗੂ ਪਿਆਰਾ ਸਿੰਘ, ਦਲਜੀਤ ਸਿੰਘ ਇੰਪਲਾਈਜ ਫੈਡਰੇਸ਼ਨ ਦੇ ਆਗੂ ਹਰਵੰਤ ਸਿੰਘ, ਬਲਜਿੰਦਰ ਸਿੰਘ ਸਯੁੰਕਤ ਮੁਲਾਜ਼ਮ ਓਰਗੇਨਾਈਜਰ ਵਲੋਂ ਮਨਦੀਪ ਸਿੰਘ, ਜਸਬੀਰ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਏਕਾ ਅਧਿਕਾਰ ਪਾਵਰ ਨੂੰ ਵਰਤੋਂ ਕਰਦੇ ਹੋਏ ਰਾਜਾਂ ਦੇ ਅਧਿਕਾਰਾਂ ਨੂੰ ਖਤਮ ਕਰਕੇ ਨਿੱਜੀਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਟਰਾਂਸਮਿਸਨ, ਡਿਸਟੀਬਿਉਸਨ ਕੰਪਨੀਆਂ ਨੂੰ ਕੰਮ ਦੇ ਦਿੱਤਾ ਹੈ ਲੱਗੇ ਕਾਮਿਆਂ ਦੀ ਛਾਂਟੀ ਅਤੇ ਲੋਕਾਂ ਦੀ ਲੁੱਟ ਤੇਜ਼ ਹੋਵੇਗੀ ਆਏ ਦਿਨ ਬਿਜਲੀ ਦੇ ਰੇਟਾਂ ਵਿੱਚ ਵਾਧਾ ਪੈਟਰੋਲ ਡੀਜ਼ਲ ਵਾਂਗ ਹੋਵੇਗਾ। ਭੰਗਵੰਤ ਮਾਨ ਦੀ ਸਰਕਾਰ ਨੇ ਵੀ ਪਹਿਲੀਆਂ ਲੋਕ ਵਿਰੋਧੀ ਸਰਕਾਰਾਂ ਵਾਂਗ ਹੀ ਬਿਜਲੀ ਵਿਭਾਗ ਦਾ ਮੁਕੰਮਲ ਨਿੱਜੀਕਰਨ ਕਰਨ ਦਾ ਹਮਲਾ ਤੇਜ਼ ਕੀਤਾ ਹੋਇਆ ਹੈ। ਤਾਜ਼ਾ ਹਮਲੇ ਤਹਿਤ ਮਾਨ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ, ਸਰਕਾਰੀ ਦਫਤਰਾਂ ਅਤੇ ਸਰਕਾਰੀ ਕੁਆਟਰਾਂ ਵਿੱਚ ਪ੍ਰੀ ਪੇਡ / ਪੋਸਟ ਪੇਡ ਸਮਾਰਟ ਮੀਟਰ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮੋਦੀ ਸਰਕਾਰ ਵੱਲੋਂ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਸੰਸਦ ਵਿੱਚ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ 2020 – 2022 ਦਾ ਹੀ ਹਿੱਸਾ ਹੈ। ਇਸ ਦੇ ਲਾਗੂ ਹੋਣ ਨਾਲ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਰਾਹ ਪੱਧਰਾ ਹੋਵੇਗਾ, ਬਿਜਲੀ ਮਹਿੰਗੀ ਹੋਵੇਗੀ, ਇਸ ਸਕੀਮ ਲਾਗੂ ਹੋਣ ਨਾਲ ਮੀਟਰ ਰੀਡਰ, ਬਿੱਲ ਵੰਡਕ, ਕੈਸ਼ੀਅਰ, ਲੈਜਰ ਕਲਰਕ ਆਦਿ ਅਸਾਮੀਆਂ ਦਾ ਖਾਤਮਾ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਖੋਹੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਸਕੇਲਾਂ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਡਿਸਮਿਸ ਆਗੂਆਂ ਨੂੰ ਬਹਾਲ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਬਹਾਲ ਨਹੀਂ ਕੀਤਾ ਜਾ ਰਿਹਾ।ਆਗੂਆਂ ਨੇ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੇ ਇਸ ਮੁਲਾਜ਼ਮ ਵਿਰੋਧੀ ਵਤੀਰੇ ਦੀ ਨਿਖੇਧੀ ਕੀਤੀ ਅਤੇ ਰੈਲੀਆਂ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਰੈਲੀ ਵਿੱਚ ਜਗਤਾਰ ਸਿੰਘ ਖੁੰਡਾ, ਸਰਜੀਤ ਸਿੰਘ ਗੁਰਾਇਆ, ਪ੍ਰੇਮ ਕੁਮਾਰ ਸੁਖਦੇਵ ਸਿੰਘ ਸੇਖਵਾਂ ਆਦ ਕ੍ਰਮਚਾਰੀ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments