spot_img
Homeਮਾਝਾਗੁਰਦਾਸਪੁਰਮਿਡਲ ਸਕੂਲ ਪਿੰਡ ਨਤ ਮੋਕਲ ਵਿਖੇ ਸ਼ਹੀਦੇ ਆਜ਼ਮ ਭਗਤ...

ਮਿਡਲ ਸਕੂਲ ਪਿੰਡ ਨਤ ਮੋਕਲ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਕੀਤਾ ਯਾਦ , * ਮੇਰਾ ਰੰਗ ਦੇ ਬਸੰਤੀ ਚੋਲਾ , ਅਤੇ ਸਰਫ਼ਰੋਸ਼ੀ ਕੀ ਤਮੰਨਾ ਗੀਤ, ਅਤੇ ਕਵਿਤਾ ਦੇ ਨਾਲ ਵਿਦਿਆਰਥੀਆਂ ਵਿੱਚ ਭਰਿਆ ਜੋਸ਼ ।

ਕਾਦੀਆਂ 28 ਸਤੰਬਰ (ਮੁਨੀਰਾ ਸਲਾਮ ਤਾਰੀ)

ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਤੇ ਨਜ਼ਦੀਕੀ ਪਿੰਡ ਨੱਤ ਮੋਕਲ ਦੇ ਸਰਕਾਰੀ ਮਿਡਲ ਸਕੂਲ ਵਿਚ ਇੰਚਾਰਜ ਅਰਵਿੰਦਰਜੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਹਿੰਦੀ ਅਧਿਆਪਕ ਮੁਕੇਸ਼ ਕੁਮਾਰ, ਪੰਜਾਬੀ ਅਧਿਆਪਕਾ ਲਖਵਿੰਦਰ ਕੌਰ ਅਤੇ ਅੰਗਰੇਜ਼ੀ ਅਧਿਆਪਕਾ ਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ । ਇਸ ਮੌਕੇ ਤੇ ਸੰਬੋਧਨ ਕਰਦਿਆਂ ਬਲਾਕ ਮੈਂਟਰ ਹਿੰਦੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸ ਭਗਤ ਸਿੰਘ ਦਾ ਨਾਂ ਅਮਰ ਸ਼ਹੀਦਾਂ ਵਿੱਚ ਪ੍ਰਮੁੱਖ ਤੌਰ ਤੇ ਲਿਆ ਜਾਂਦਾ ਹੈ । ਭਗਤ ਸਿੰਘ ਜੀ ਦਾ ਜਨਮ 28 ਸਤੰਬਰ 1907ਨੂੰ ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿੱਚ ਬੰਗਾ ਪਿੰਡ ਜੋ ਕਿ ਅੱਜਕੱਲ੍ਹ ਪਾਕਿਸਤਾਨ ਵਿੱਚ ਹੈ । ਉਨ੍ਹਾਂ ਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਮ ਵਿੱਦਿਆਵਤੀ ਕੌਰ ਸੀ ।ਉਨ੍ਹਾਂ ਦੱਸਿਆ ਕਿ ਉਹ 14 ਸਾਲ ਦੀ ਉਮਰ ਤੋਂ ਹੀ ਪੰਜਾਬ ਦੀਆਂ ਕ੍ਰਾਂਤੀਕਾਰੀ ਸੰਸਥਾਵਾਂ ਵਿੱਚ ਕੰਮ ਕਰਨ ਲੱਗ ਪਏ ਸੀ । ਅੰਮ੍ਰਿਤਸਰ ਵਿੱਚ 13 ਅਪ੍ਰੈਲ 1919 ਨੂੰ ਹੋਏ ਜਲਿਆਂਵਾਲਾ ਬਾਗ ਹੱਤਿਆਕਾਂਡ ਨੇ ਭਗਤ ਭਗਤ ਸਿੰਘ ਦੀ ਸੋਚ ਤੇ ਇੰਨਾ ਡੂੰਘਾ ਪ੍ਰਭਾਵ ਪਾਇਆ ਕਿ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਦੇ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ । ਕਾਕੋਰੀ ਕਾਂਡ ਵਿੱਚ ਰਾਮ ਪ੍ਰਸਾਦ ਬਿਸਮਿਲ ਸਹਿਤ ਚਾਰ ਕ੍ਰਾਂਤੀਕਾਰੀਆਂ ਨੂੰ ਫਾਂਸੀ ਅਤੇ 16 ਨੂੰ ਕਾਰਾਵਾਸ ਦੀ ਸਜ਼ਾ ਨਾਲ ਭਗਤ ਸਿੰਘ ਇੰਨੇ ਜ਼ਿਆਦਾ ਬੇਚੈਨ ਹੋਏ ਕਿ ਚੰਦਰਸ਼ੇਖਰ ਆਜ਼ਾਦ ਦੇ ਨਾਲ ਉਨ੍ਹਾਂ ਦੀ ਪਾਰਟੀ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨਾਲ ਜੁੜ ਗਏ । ਅਤੇ ਉਸ ਨੂੰ ਇੱਕ ਨਵਾਂ ਨਾ ਦਿੱਤਾ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ । ਇਸ ਸੰਗਠਨ ਦਾ ਮਕਸਦ ਸੇਵਾ , ਤਿਆਗ ਅਤੇ ਪੀੜਾ ਝੱਲ ਸਕਣ ਵਾਲੇ ਨੌਜਵਾਨਾਂ ਨੂੰ ਤਿਆਰ ਕਰਨਾ ਸੀ । ਇਸ ਤੋਂ ਬਾਅਦ ਭਗਤ ਸਿੰਘ ਨੇ ਰਾਜਗੁਰੂ ਦੇ ਨਾਲ ਮਿਲ ਕੇ 17 ਦਸੰਬਰ 1928 ਨੂੰ ਲਾਹੌਰ ਵਿਚ ਸਹਾਇਕ ਪੁਲੀਸ ਅਧਿਕਾਰੀ ਰਹਿ ਚੁੱਕੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਅੱਠ ਅਪ੍ਰੈਲ 1929 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇ । ਇਸ ਤੋਂ ਬਾਅਦ ਲਾਹੌਰ ਸ਼ਡਯੰਤਰ ਦੇ ਇਸ ਮੁਕੱਦਮੇ ਵਿੱਚ ਭਗਤ ਸਿੰਘ ਨੂੰ ਅਤੇ ਉਨ੍ਹਾਂ ਦੇ ਦੋ ਹੋਰਨਾਂ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ 23 ਮਾਰਚ 1931 ਨੂੰ ਇੱਕ ਨਾਲ ਫਾਂਸੀ ਤੇ ਲਟਕਾ ਦਿੱਤਾ ਗਿਆ ।
ਅੱਜ ਇਸ ਸਮਾਰੋਹ ਮੌਕੇ ਤੇ ਮੇਰਾ ਰੰਗ ਦੇ ਬਸੰਤੀ ਚੋਲਾ ਅਤੇ ਸਰਫ਼ਰੋਸ਼ੀ ਕੀ ਤਮੰਨਾ ਗੀਤ ਅਤੇ ਕਵਿਤਾ ਦੇ ਦੁਆਰਾ ਵਿਦਿਆਰਥੀਆਂ ਵਿੱਚ ਜੋਸ਼ ਭਰ ਦਿੱਤਾ ।ਇਸ ਮੌਕੇ ਤੇ ਮਨਦੀਪ ਕੌਰ ਵੱਲੋਂ ਵਿਦਿਆਰਥੀਆਂ ਨਾਲ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਸਵਾਲ ਪੁੱਛੇ ਗਏ । ਅਤੇ ਮੈਡਮ ਲਖਵਿੰਦਰ ਕੌਰ ਨੇ ਇੱਕ ਗੀਤ ਤੇ ਦੁਆਰਾ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ । ਇਸ ਮੌਕੇ ਤੇ ਸੁਰਜੀਤ ਸਿੰਘ ਵੀ ਮੌਜੂਦ ਸੀ । ਫੋਟੋ :—ਬਲਾਕ ਮੈਂਟਰ ਮੁਕੇਸ਼ ਕੁਮਾਰ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਜਾਣਕਾਰੀ ਦਿੰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments