spot_img
Homeਮਾਝਾਗੁਰਦਾਸਪੁਰ1ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਪਿਆਈ ਗਈ ਪੇਟ ਦੇ ਕੀੜੇ...

1ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਪਿਆਈ ਗਈ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ

ਹਰਚੋਵਾਲ 10 ਅਕਤੂਬਰ (ਮੁਨੀਰਾ ਸਲਾਮ ਤਾਰੀ ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਡਾਕਟਰ ਮਨੋਹਰ ਲਾਲ ਦੀ ਅਗਵਾਈ ਹੇਠ ਬਲਾਕ ਭਾਮ ਵਿਖੇ 1 ਤੋਂ 2 ਸਾਲ ਤੱਕ ਦੇ ਸਮੂਹ ਬੱਚਿਆਂ ਨੂੰ ਅਲਬੇਨਡਾਜ਼ੋਲ ਦੀ ਦਵਾਈ ਪਿਲਾਈ ਗਈ। ਜਾਣਕਾਰੀ ਦਿੰਦੇ ਹੋਏ ਡਾਕਟਰ ਸੰਦੀਪ ਕੁਮਾਰ ਅਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਸਟਾਫ ਵੱਲੋਂ ਘਰ ਘਰ ਜਾਕੇ ,ਆਂਗਣਵਾੜੀ ਸੈਟਰਾਂ ਵਿੱਚ ਦਰਜ,ਸਲਮ ਏਰੀਆ,ਪਥੇਰਾ ਆਦਿ ਵਿਖੇ ਐਲਬੈਂਡਾਜੋਲ ਦਾ ਸਿਰਪ ਪਿਲਾਇਆ ਗਿਆ। ਓਹਨਾ ਦੱਸਿਆ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ,ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ, ਖੂਨ ਦੀ ਕਮੀ ਹੋ ਜਾਂਦੀ ਹੈ। ਇਸ ਮੌਕੇ ਤੇ ਡਾਕਟਰ ਸੰਦੀਪ ਕੁਮਾਰ, ਸੁਰਿੰਦਰ ਕੌਰ ਬੀ ਈ ਈ, ਫਾਰਮੇਸੀ ਅਫਸਰ ਕ੍ਰਿਸ਼ਨ ਸਿੰਘ, ਐੱਲ ਐੱਚ ਵੀ ਹਰਭਜਨ ਕੌਰ,ਐਲ ਐੱਚ ਵੀ ਰਾਜਵਿੰਦਰ ਕੌਰ, ਏ ਐਨ ਐਮ ਰੀਨਾ, ਆਸ਼ਾ, ਅਧਿਆਪਕਾ ਰਾਜਿਆ ਅਤੇ ਬੱਚੇ ਮੌਜੂਦ ਰਹੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments