spot_img
Homeਮਾਝਾਗੁਰਦਾਸਪੁਰਡਾਇਟ ਦੇ ਵਿਦਿਆਰਥੀਆਂ ਦੀ 2 ਰੋਜ਼ਾ ਸੈਮੀਨਾਰ ਆਯੋਜਿਤ ਸਿੱਖਿਆ ਅਧਿਕਾਰੀਆਂ ਵੱਲੋਂ...

ਡਾਇਟ ਦੇ ਵਿਦਿਆਰਥੀਆਂ ਦੀ 2 ਰੋਜ਼ਾ ਸੈਮੀਨਾਰ ਆਯੋਜਿਤ ਸਿੱਖਿਆ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਮਾਪਦੰਡਾਂ ਸਬੰਧੀ ਚਰਚਾ ਕੀਤੀ

 

*ਗੁਰਦਾਸਪੁਰ 21 ਅਕਤੂਬਰ(ਮੁਨੀਰਾ ਸਲਾਮ ਤਾਰੀ)

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ। ਇਸੇ ਲੜ੍ਹ੍ਹੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ ਐਲੀ: ਅਮਰਜੀਤ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦਾ 2 ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ , ਜਿਸ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰਾਂ ਵੱਲੋਂ ਬੁਨਿਆਦੀ ਸਾਖ਼ਰਤਾ ਅਤੇ ਸੰਖਿਆ ਗਿਆਨ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸ਼ੇਖੋ ਨੇ ਦੱਸਿਆ ਕਿ ਡਾਇਟ ਵਿਖੇ ਈ.ਟੀ.ਟੀ. ਕਰ ਰਹੇ ਵਿਦਿਆਰਥੀਆਂ ਦੀ ਟੀਚਿੰਗ ਪ੍ਰੈਕਟਿਸ ਸਰਕਾਰੀ ਪ੍ਰਾਇਮਰੀ ਲਗਾਈ ਜਾਣੀ ਹੈ , ਇਸ ਲਈ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵਿਸਥਾਰ ਸਾਹਿਤ ਜਾਣੂ ਕਰਵਾਇਆ ਹੈ ਤਾਂ ਜੋ ਉਪਰੋਕਤ ਵਿਦਿਆਰਥੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਯੋਜਨਾਬੰਦ ਤਰੀਕੇ ਨਾਲ ਪੜ੍ਹਾਈ ਕਰਵਾ ਸਕਣ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ , ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ ਵੱਲੋਂ ਪਹੁੰਚ ਕੇ ਸਿੱਖਿਆ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਮਾਪਦੰਡਾਂ ਸਬੰਧੀ ਵਿਸਥਾਰ ਸਾਹਿਤ ਚਰਚਾ ਕੀਤੀ। ਇਸ ਮੌਕੇ ਡੀ.ਈ.ਓ. ਭਾਟੀਆ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੀ ਜੜ੍ਹ ਹੈ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਬੱਚਿਆਂ ਨੂੰ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਲਈ ਯਤਨਸ਼ੀਲ ਹੈ ਅਤੇ ਇਸ ਦੇ ਮੱਦੇਨਜ਼ਰ ਮੁੱਖ ਦਫ਼ਤਰ ਵੱਲੋਂ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦਾ ਲਰਨਿੰਗ ਮਟੀਰੀਅਲ ਭੇਜਿਆ ਗਿਆ ਤਾਂ ਜੋ ਬੱਚੇ ਦੇ ਲੈਵਲ ਅਨੁਸਾਰ ਕੰਮ ਕਰਵਾਇਆ ਜਾ ਸਕੇ। ਉਨ੍ਹਾਂ ਈ.ਟੀ.ਟੀ. ਅਧਿਆਪਕਾਂ ਨੂੰ ਉਨ੍ਹਾਂ ਦੀ ਸ਼ੁਰੂ ਹੋਣ ਵਾਲੀ ਟੀਚਿੰਗ ਪ੍ਰੈਕਟਿਸ ਲਈ ਸ਼ੁਭਇੱਛਾਵਾ ਦਿੱਤੀਆਂ। ਇਸ ਮੌਕੇ ਸਹਾਇਕ ਕੋਆਰਡੀਨੇਟਰ , ਵਿਕਾਸ ਸ਼ਰਮਾ , ਨਿੰਸਚਿੰਤ ਕੁਮਾਰ , ਰਿਸੋਰਸ ਪਰਸਨ ਸੁਰਿੰਦਰ ਕੁਮਾਰ , ਸੁਖਮਨਜੀਤ ਸਿੰਘ , ਜਗਦੀਪ ਰਾਮ ਬੈਂਸ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments