ਕਾਦੀਆਂ 25 ਅਕਤੂਬਰ (ਸਲਾਮ ਤਾਰੀ ) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਵੱਖ ਵੱਖ ਵਿੰਗਾ ਅਨੁਸਾਰ ਰੰਗੋਲੀ ਬਣਾਉਣ,ਕਲਾਸ ਦੀ ਸਫਾਈ, ਆਦਿ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਜੋਸ਼ ਨਾਲ ਭਾਗ ਲਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਧੂ ਸਾਵਲ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀ ਵਧਾਈ ਦਿੱਤੀ ਗਈ ਅਤੇ ਰੰਗੋਲੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਫੋਟੋ ਕੈਪਸਨ — ਪ੍ਰਿੰਸੀਪਲ ਮਧੂ ਸਾਵਲ ਸਕੂਲ ਵਿਦਿਆਰਥੀਆਂ ਨਾਲ