spot_img
Homeਮਾਲਵਾਫਰੀਦਕੋਟ-ਮੁਕਤਸਰਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰੀਸ਼ਦ ਮੈਂਬਰਾਂ...

ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ

 

ਫਰੀਦਕੋਟ 29 ਜੂਨ (ਧਰਮ ਪ੍ਰਵਾਨਾਂ) ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਪਰਸਨ ਸ੍ਰੀਮਤੀ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਅਤੇ ਸ਼੍ਰੀ ਰਸਾਲ ਸਿੰਘ, ਉਪ ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਪ੍ਰੀਸ਼ਦ ਨੇ ਚੇਅਰਪਰਸਨ ਤੇ ਮੈਂਬਰਾਂ ਨੂੰ ਮੀਟਿੰਗ ਵਿੱਚ ਜੀ ਆਇਆ ਆਖਿਆ।
ਇਸ ਮੌਕੇ ਹਾਊਸ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚੱਲ ਰਹੇ ਜਾ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਜਿਵੇਂ ਕਿ ਜਲ ਸਪਲਾਈ ਤੇ ਸੈਨੇਟੇਸ਼ਨ ਵਿਭਾਗ ਵੱਲੋਂ ਪਿੰਡਾਂ ਵਿੱਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਪੀਣ ਵਾਲੇ ਪਾਣੀ ਦੀ ਸਪਲਾਈ, ਗੰਦੇ ਪਾਣੀ ਦੀ ਨਿਕਾਸੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਿਹਤ ਵਿਭਾਗ ਸਬ ਹੈਲਥ ਸੈਂਟਰ ਦੀ ਰੈਨੋਵੇਸ਼ਨ, ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਬੁਢਾਪਾ, ਵਿਧਵਾ ਪੈਨਸ਼ਨ ਅਤੇ ਅੰਗਹੀਣ ਪੈਨਸ਼ਨ, ਮਗਨਰੇਗਾ ਨਾਲ ਸਬੰਧਤ ਕੰਮਾਂ, ਸ਼ਾਮਲਾਟ ਜਮੀਨ ਦੀ ਬੋਲੀ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਚੇਅਰਪਰਸਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ । ਉਨ੍ਹਾਂ ਹਾਜ਼ਰ ਮੈਂਬਰਾਂ ਨੂੰ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਜਾ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਸੁਝਾਅ ਅਗਲੀ ਮੀਟਿੰਗ ਤੱਕ ਦੇਣ।
ਇਸ ਮੌਕੇ 15 ਵੇ ਵਿੱਤ ਕਮਿਸ਼ਨ ਤਹਿਤ ਸਾਲ 2021-22 ਦੌਰਾਨ ਪ੍ਰਾਪਤ ਹੋਏ ਜਾ ਪ੍ਰਾਪਤ ਹੋਣ ਵਾਲੇ ਟਾਇਡ ਅਤੇ ਅਨਟਾਇਡ ਫੰਡਾਂ ਦੀ ਜਾਣਕਾਰੀ ਲਈ ਗਈ ਅਤੇ ਹਦਾਇਤ ਕੀਤੀ ਗਈ ਕਿ ਟਾਇਡ ਫੰਡਾਂ ਵਿਚੋਂ 50 ਪ੍ਰਤੀਸ਼ਤ ਜਲ ਜੀਵਨ ਮਿਸ਼ਨ ਅਤੇ 50 ਪ੍ਰਤੀਸ਼ਤ ਸਵੱਛ ਭਾਰਤ ਮਿਸ਼ਨ ਕੰਮਾਂ ਤੇ ਖਰਚ ਕੀਤੇ ਜਾਣਗੇ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਾਰੇ ਅਨਟਾਇਡ ਫੰਡ ਵੱਖ ਵੱਖ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣ ਅਤੇ ਗਰਾਂਟ ਨਾਲ ਦਿੱਤੇ ਜਾਣ ਵਾਲੇ ਕੰਮਾਂ ਦੇ ਪ੍ਰੋਜੈਕਟ ਪਲਾਨ ਤਿਆਰ ਕਰਕੇ ਈ ਗਰਾਮ ਸਵਰਾਜ ਪੋਰਟਲ ਤੇ ਅਪਲੋਡ ਕੀਤੇ ਜਾਣ।
ਇਸ ਮੀਟਿੰਗ ਵਿੱਚ ਸ਼੍ਰੀ ਦਰਸ਼ਨ ਸਿੰਘ, ਵਾਇਸ ਚੇਅਰਮੈਨ, ਸ਼੍ਰੀ ਮਨਪ੍ਰੀਤ ਸਿੰਘ, ਸ਼੍ਰੀ ਦਰਸ਼ਨ ਸਿੰਘ, ਸ਼੍ਰੀਮਤੀ ਸੁਰਿੰਦਰ ਕੌਰ, ਸ਼੍ਰੀਮਤੀ ਸਿਮਰਜੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀ ਜ਼ਸਵਿੰਦਰ ਸਿੰਘ, ਸ਼੍ਰੀਮਤੀ ਅਮਰਜੀਤ ਕੌਰ ਮੈਂਬਰ ਅਤੇ ਸ਼੍ਰੀ ਬਲਜੀਤ ਸਿੰਘ ਕੈਂਥ, ਜ਼ਿਲ੍ਰਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਮਹੇਸ਼ ਗਰਗ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਫਰੀਦਕੋਟ, ਸ਼੍ਰੀ ਪ੍ਰਭਚਰਨ ਸਿੰਘ, ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ, ਸ਼੍ਰੀ ਰਤਨਜੋਤ ਸਿੰਘ, ਐਸ.ਡੀ.ਓ. ਸ਼੍ਰੀ ਗੁਰਪ੍ਰੀਤ ਸਿੰਘ ਜੇ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਫਰੀਦਕੋਟ ਆਦਿ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਹੋਏ।

RELATED ARTICLES
- Advertisment -spot_img

Most Popular

Recent Comments