spot_img
Homeਮਾਝਾਗੁਰਦਾਸਪੁਰਡੀਏਵੀ ਸੀਨੀਅਰ ਸੈਕੰਡਰੀ ਸਕੂਲ ਦੇ ਅਜੈ ਪਾਲ ਨੇ 400 ਮੀਟਰ ਵਿੱਚ ਪਹਿਲਾ,...

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਦੇ ਅਜੈ ਪਾਲ ਨੇ 400 ਮੀਟਰ ਵਿੱਚ ਪਹਿਲਾ, ਗੁਰਮਹਿਕਪ੍ਰੀਤ ਸਿੰਘ ਨੇ 800 ਅਤੇ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ।

ਕਾਦੀਆਂ 31 ਅਕਤੂਬਰ (ਮੁਨੀਰਾ ਸਲਾਮ ਤਾਰੀ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ੋਨਲ ਅਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਵਿੱਚ ਕਰਵਾਈ ਗਈ। ਜਿਸ ਵਿੱਚ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੇ ਪ੍ਰਿੰਸੀਪਲ ਸਤੀਸ਼ ਗੁਪਤਾ ਅਤੇ ਹਰਮਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੀ ਜਿੱਤ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਣ ਦੇ ਲਈ ਪ੍ਰੇਰਿਤ ਕੀਤਾ । ਸਕੂਲ ਦੇ ਸਮੂਹ ਸਟਾਫ ਨੇ ਵੀ ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ । ਕੋਚ ਉਂਕਾਰ ਸ਼ਾਸਤਰੀ ਅਤੇ ਹਰਮਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੇਪਾਲ ਸਿੰਘ 400 ਮੀਟਰ ਵਿੱਚ ਪਹਿਲਾ , ਅਤੇ ਹਰਮਨਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਗੁਰ ਮੋਹਿਤ ਪ੍ਰੀਤ ਸਿੰਘ ਨੇ 800 ਅਤੇ 1500 ਮੀਟਰ ਵਿੱਚ ਪਹਿਲਾ, ਅਤੇ ਗੁਰਸੇਵਕ ਸਿੰਘ ਨੇ 100 ਮੀਟਰ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸ ਮੌਕੇ ਤੇ ਪ੍ਰਿੰਸੀਪਲ ਸਤੀਸ਼ ਗੁਪਤਾ ਨੇ ਦੱਸਿਆ ਕਿ ਤਿੰਨ ਨਵੰਬਰ ਨੂੰ ਜ਼ਿਲ੍ਹਾ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਵੀ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਨਗੇ । ਉਨ੍ਹਾਂ ਜਿੱਥੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ , ਉਥੇ ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੰਗਾ ਰਾਮ ਅਤੇ ਰਵਿੰਦਰ ਸ਼ਰਮਾ ਵੀ ਮੌਜੂਦ ਸੀ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments