spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੀਆਂ ਮੰਡੀਆਂ ਵਿਚ 745258 ਮੀਟਰਕ ਟਨ ਝੋਨੇ ਦੀ ਹੋਈ ਖਰੀਦ ਵਿਚੋਂ...

ਜ਼ਿਲ੍ਹੇ ਦੀਆਂ ਮੰਡੀਆਂ ਵਿਚ 745258 ਮੀਟਰਕ ਟਨ ਝੋਨੇ ਦੀ ਹੋਈ ਖਰੀਦ ਵਿਚੋਂ 96 ਫੀਸਦ ਚੁਕਾਈ

ਬਟਾਲਾ, 4 ਨਵੰਬਰ   (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜਿਲੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਮੰਡੀਆਂ ਵਿੱਚ ਫਸਲ ਦੀ ਖਰੀਦ ਦੇ ਨਾਲ-ਨਾਲ ਚੁਕਾਈ ਤੇ ਅਦਾਇਗੀ ਨੂੰ ਸਮੇਂ ਸਿਰ ਨਿਸ਼ਚਿਤ ਕੀਤਾ ਗਿਆ ਹੈ।

                ਇਸ ਮੌਕੇ ਸੁਖਜਿੰਦਰ ਸਿੰਘ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 3 ਨਵੰਬਰ ਤੱਕ 745258 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਨੇ 281708, ਮਾਰਕਫੈੱਡ ਨੇ 178703, ਪਨਸਪ ਨੇ 160482 ਵੇਅਰਹਾਊਸ ਨੇ 90995 ਐਫ.ਸੀ..ਆਈ ਨੇ 33370 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।

                  ਜ਼ਿਲ੍ਹੇ ਦੀਆਂ ਮੰਡੀਆਂ ਵਿਚ 96 ਫੀਸਦ ਝੋਨੇ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1499.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 98 ਫੀਸਦ ਬਣਦੀ ਹੈ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਉਣ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।

                 ਦੱਸਣਯੋਗ ਹੈ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤਕ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments