spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੱਧਰੀ ਬਾਲ ਦਿਵਸ ਮੁਕਾਬਲੇ ਕਰਵਾਏ ਗਏ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ...

ਜ਼ਿਲ੍ਹਾ ਪੱਧਰੀ ਬਾਲ ਦਿਵਸ ਮੁਕਾਬਲੇ ਕਰਵਾਏ ਗਏ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਦੇ ਬੱਚਿਆਂ ਦੀ ਰਹੀ ਭਰਵੀਂ ਸ਼ਮੂਲੀਅਤ- ਭੁਪਿੰਦਰ ਕੌਰ ਡਿਪਟੀ ਡੀਈਓ

ਬਠਿੰਡਾ 10 ਨਵੰਬਰ ( ਸੁਖਪਾਲ ਸਿੰਘ ਸਿੱਧੂ) ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੇਵਾ ਸਿੰਘ ਸਿੱਧੂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਰਸ਼ਨ ਕੁਮਾਰ ਸੈਕਟਰੀ ਰੈੱਡ ਕਰਾਸ ਬਠਿੰਡਾ ਦੇ ਸਹਿਯੋਗ ਨਾਲ਼ ਪ੍ਰਿੰਸੀਪਲ ਸਵਿਤਾ ਅਤੇ ਹੈੱਡਮਾਸਟਰ ਕੁਲਵਿੰਦਰ ਕਟਾਰੀਆ ਦੀ ਯੋਗ ਅਗਵਾਈ ਹੇਠ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈੱਫ ਐਂਡ ਡੰਬ ਬਠਿੰਡਾ ਵਿਖੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸੈਂਟ ਜੋਹਨ ਐਂਬੂਲੇਂਸ ਦੇ ਸਹਿਯੋਗ ਨਾਲ ਬਾਲ ਦਿਵਸ ਨੂੰ ਸਮਰਪਿਤ ਡੈਕਲਾਮੇਸ਼ਨ, ਕਵਿਤਾ ਉਚਾਰਨ ਅਤੇ ਭੰਗੜੇ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਬਠਿੰਡਾ ਦੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਮਨਿੰਦਰ ਕੌਰ ਭੱਲਾ ਤੇ ਉਹਨਾਂ ਦੀ ਸਮੁੱਚੀ ਟੀਮ ਨੇ ਇਹਨਾਂ ਮੁਕਾਬਲਿਆਂ ਦਾ ਮੁਕੰਮਲ ਪ੍ਰਬੰਧ ਕੀਤਾ। ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸ਼ਾਨਦਾਰ ਸਮਾਗਮ ਦੌਰਾਨ ਡੈਕਲਾਮੇਸ਼ਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਗੁਰਜੋਤ ਕੌਰ ਸਰਕਾਰੀ ਹਾਈ ਸਕੂਲ ਚੁੱਘੇ ਖ਼ੁਰਦ, ਦੂਜਾ ਸਥਾਨ ਅਕਾਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਕਲਾਂ ਅਤੇ ਤੀਜਾ ਸਥਾਨ ਜਸ਼ਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਬੁਰਜ ਮਾਨਸਾ ਨੇ ਹਾਸਲ ਕੀਤਾ। ਡੈਕਲਾਮੇਸ਼ਨ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਬਲਵਿੰਦਰ ਕੌਰ, ਵਿਕਾਸ ਗਰਗ ਅਤੇ ਅਮਨਦੀਪ ਕੌਰ ਨੇ ਨਿਭਾਈ। ਕਵਿਤਾ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਨਜੋਤ ਕੌਰ ਸੋਪਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੂਕਾ, ਦੂਜਾ ਸਥਾਨ ਨਵਜੋਤ ਕੌਰ ਸਰਕਾਰੀ ਹਾਈ ਸਕੂਲ ਨੇਹੀਆਂਵਾਲਾ, ਤੀਜਾ ਸਥਾਨ ਰਾਜਵੀਰ ਕੌਰ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਨੇ ਹਾਸਲ ਕੀਤਾ। ਕਵਿਤਾ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਰਵਿੰਦਰ ਸ਼ਰਮਾ, ਪਰਵੀਨ ਕੌਰ ਟਿਵਾਣਾ ਅਤੇ ਪਵਨ ਕੁਮਾਰ ਨੇ ਨਿਭਾਈ। ਗੈਸਟ ਆਇਟਮ ਵਜੋਂ ਪੰਜਾਬੀ ਲੋਕ-ਨਾਚ ਭੰਗੜੇ ਦੀ ਪੇਸ਼ਕਾਰੀ ਐਮ.ਐਚ.ਆਰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਸੀਨੀਅਰ ਰਿਸੋਰਸ ਪਰਸਨ ਜਗਨਨਾਥ, ਆਨੰਦ ਸਿੰਘ ਬਾਲਿਆਂਵਾਲੀ ਅਤੇ ਸੰਦੀਪ ਕੌਰ ਨੇ ਨਿਭਾਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਭੁਪਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਬਠਿੰਡਾ ਦੇ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ ਵੱਲੋਂ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗਾਈਡ ਅਧਿਆਪਕਾਂ ਦੀ ਹੌਸਲ਼ਾ ਅਫ਼ਜਾਈ ਕਰਦਿਆਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਬੋਲਦਿਆਂ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਦੇ ਬੱਚਿਆਂ ਵੱਲੋਂ ਬਾਲ ਦਿਵਸ ਸੰਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਵੱਲੋਂ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਹੋਰ ਤਿਆਰੀ ਨਾਲ ਭਾਗ ਲੈਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments