spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ...

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਤਿ ਕਰਵਾਇਆ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਇਤਿਹਾਸਕ ਹੋ ਨਿਬੜਿਆ ਬਟਾਲਾ ਦੀ ਇਤਿਹਾਸਕ ਤੇ ਧਾਰਮਿਕ ਧਰਤੀ ਤੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਹਿਲੀ ਵਾਰ ਕਰਵਾਇਆ ਸਮਾਗਮ ਆਪਣੇ ਸਫਲ ਸੁਨੇਹਾ ਦੇਣ ਵਿਚ ਹੋਇਆ ਕਾਮਯਾਬ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 13 ਨਵੰਬਰ   (ਸਲਾਮ ਤਾਰੀ) ਜ਼ਿਲ੍ਹਾ ਹੈਰੀਟੋਜ ਸੁਸਾਇਟੀ ਗੁਰਦਾਸਪੁਰ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਲਾਈਟ ਐਂਡ ਸਾਊਂਡ ਸਮਾਗਮ ਸੁਭਾਸ਼ ਪਾਰਕ ਬਟਾਲਾ ਵਿਖੇ ਕਰਵਾਇਆ ਗਿਆਜਿਸ ਵਿੱਚ ਲੋਕਾਂ ਖਾਸਕਰਕੇ ਬਟਾਲਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਹਿੱਸਾ ਲਿਆਜੋ ਇਤਿਹਾਸਕ ਹੋ ਨਿਬੜਿਆ। ਇਸ ਮੌਕੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰਸ੍ਰੀ ਰਜਿੰਦਰ ਅਗਰਵਾਲਮਾਣਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰਐਸ.ਪੀ.ਐਸ ਓਬਰਾਏਮੈਨਜਿੰਗ ਟਰੱਸਟੀ ਸਰਬੱਤ ਦਾ ਭਲਾ’ ਟਰੱਸਟਸ੍ਰੀਮਤੀ ਸ਼ਾਇਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰਸ੍ਰੀਮਤੀ ਰੀਨਾ ਅਗਰਵਾਲ ਧਰਮਪਤਨੀ ਮਾਣਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਗੁਰਦਸਾਪਰਸ੍ਰੀਮਤੀ ਬਹਾਰਪ੍ਰੀਤ ਕੋਰ ਸੇਖਵਾਂ ਧਰਮਪਤਨੀ ਐਡਵੋਕੈਟ ਜਗਰੂਪ ਸਿੰਘ ਸੇਖਵਾਂਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ ਜਿਲਾ ਹੈਰੀਟੇਜ ਸੁਸਾਇਟੀਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰਤਹਿਸੀਲਦਾਰ ਲਖਵਿੰਦਰ ਸਿੰਘਨਾਇਬ ਤਹਿਸੀਲਦਾਰ ਲਖਵਿੰਦਰ ਸਿੰਘਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਸਮੇਤ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸਖਸ਼ੀਅਤਾਂ ਤੇ ਲੋਕ ਵੱਡੀ ਗਿਣਤੀ ਵਿੱਚ ਮੋਜੂਦ ਸਨ। ਇਸ ਮੌਕੇ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਨਿਰਦੇਸ਼ਿਤ ਬਹੁਤ ਹੀ ਖੂਬਸੂਰਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆਜੋ ਆਪਣੀ ਪੇਸ਼ਕਾਰੀ ਨਾਲ ਇਤਿਹਾਸਕ ਹੋ ਨਿਬੜਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਦੀ ਇਤਿਹਾਸਕ ਤੇ ਧਾਰਮਿਕ ਧਰਤੀ ਤੇ ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਹੈਜਿਸ ਵਿਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੋਜਵਾਨਾਂ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੇ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨਜੋ ਕਾਬਲੇਤਾਰੀਫ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਜਾਣਗੇ ਤਾਂ ਜੋ ਨੋਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਇਤਿਹਾਸਕ ਹੋ ਨਿਬੜਿਆ ਹੈ ਅਤੇ ਜਿਸ ਮੰਤਵ ਨੂੰ ਲੈ ਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ ਉਸ ਨੂੰ ਕਾਮਯਾਬੀ ਮਿਲੀ ਹੈ। ਉਨਾਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸਖਸੀਅਤਾਂ ਅਤੇ ਖਾਸਕਰਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦਾ ਧੰੰਨਵਾਦ ਕਰਦਿਆਂ ਕਿਹਾ ਕਿ ਜਿਲ੍ਹਾ ਹੈਰੀਟੋਜ ਸੁਸਾਇਟੀ ਦਾ ਮੁੱਖ ਮੰਤਵ ਇਹੀ ਹੈ ਕਿ ਜਿਲੇ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾਵੇਜਿਸ ਲਈ ਜ਼ਿਲਾ ਹੈਰੀਟੇਜ ਸੁਸਾਇਟੀ ਸਫਲ ਹੋਈ ਹੈ। ਉਨਾਂ ਅੱਗੇ ਦੱਸਿਆ ਕਿ ਬਟਾਲਾ ਦੀ ਇਤਿਹਾਸਕ ਤੇ ਧਾਰਮਿਕ ਧਰਤੀ ਤੇ ਇਹ ਸਮਾਗਮ ਆਪਣਾ ਸਫਲ ਸੁਨੇਹਾ ਦੇਣ ਵਿੱਚ ਕਾਮਯਾਬ ਹੋਇਆ ਹੈ। ਉਨਾਂ ਅੱਗੇ ਦੱਸਿਆ ਕਿ 3 ਦਸੰਬਰ ਨੂੰ ਬਟਾਲਾ ਦੇ ਮਾਣ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸਮਾਗਮ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਬਟਾਲਾ ਵਿਖੇ ਕਰਵਾਇਆ ਜਾਵੇਗਾਜਿਸ ਵਿੱਚ ਨਾਟ ਸ਼ੋਮਣੀ ਕੇਵਲ ਧਾਲੀਵਾਲ ਵਲੋਂ ਲੂਣਾ’ ਨਾਟਕ ਦੀ ਪੇਸ਼ਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਉੱਘੇ ਸਮਾਜ ਸੇਵੀ ਐਸ.ਪੀ.ਐਸ ਓਬਰਾਏਮੈਨਜਿੰਗ ਟਰੱਸਟੀ ਸਰਬੱਤ ਦਾ ਭਲਾ’ ਟਰੱਸਟ ਦਾ ਸਮਾਗਮ ਵਿੱਚ ਵਿਸ਼ੇਸ ਤੋਰ ਤੇ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਸਮਾਜ ਦੀ ਬਿਹਤਰੀ ਤੇ ਭਲੇ ਲਈ ਹਮੇਸਾਂ ਪਹਿਲਕਦਮੀ ਕੀਤੀ ਹੈ ਤੇ ਖਾਸਕਰਕੇ ਕੋਰੋਨਾ ਮਹਾਂਮਾਰੀ ਦੋਰਾਨ ਉਨਾਂ ਵੱਲੋ ਕੀਤੇ ਸਹਿਯੋਗ ਤੇ ਉਪਰਾਲੇ ਪ੍ਰਸੰਸਾਯੋਗ ਹਨ। ਉਨਾਂ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਅਤੇ ਉਨਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨਾਂ ਨੇ ਬੁਹਤ ਹੀ ਖੂਬਸੂਰਤ ਢੰਗ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਨੂੰ ਲਾਈਟ ਐਂਡ ਸਾਊਂਡ ਦੇ ਜ਼ਰੀਏ ਪੇਸ਼ ਕੀਤਾ ਤੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾਜੋ ਪ੍ਰਸੰਸਾ ਦੀ ਹੱਕਦਾਰ ਹੈ।

ਇਸ ਤੋਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨੀ ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆਜਿਸ ਵਿੱਚ ਡਾ. ਨਰੇਸ਼ ਕੁਮਾਰਅਸਿਸਟੈਂਟ ਪ੍ਰੋਫੈਸਰਕੇਂਦਰੀ ਯੂਨੀਵਰਸਿਟੀਧਰਮਸ਼ਾਲਾਹਿਮਾਚਲ ਪ੍ਰਦੇਸ਼ਡਾ. ਸਤਨਾਮ ਸਿੰਘ ਨਿੱਜਰ ਸਮੇਤ ਵੱਖ-ਵੱਖ ਬੁਲਾਰਿਆਂ ਨੇ ਵਿਸਥਾਰ ਵਿੱਚ ਚਾਨਣਾ ਪਾਇਆ।

ਉਪਰੰਤ ਨਾਟ ਸ਼ੋਮਣੀ ਕੇਵਲ ਧਾਲੀਵਾਲ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਨਿਰਦੇਸ਼ਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸਮੁੱਚੇ ਜੀਵਨ ਜਿਵੇਂ ਉਨਾਂ ਦੇ ਜਨਮਵਿਆਹਲੋਕ ਭਲਾਈ ਕੀਤੇ ਕਾਰਜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਬਾਰੀਕੀ ਨਾਲ ਪੇਸ਼ਕਾਰੀ ਕੀਤੀ ਗਈ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਇਤਿਹਾਸਕ ਹੋ ਨਿਬੜਿਆ।

ਉਪਰੰਤ ਪ੍ਰੋਗਰਾਮ ਵਿੱਚ ਪਹੁੰਚੀਆਂ ਵੱਖ-ਵੱਖ ਸਖਸ਼ੀਅਤਾਂ ਅਤੇ ਨਾਟ ਸ਼ਰੋਮਣੀ ਕੇਵਲ ਧਾਲੀਵਾਲ ਅਤੇ ਉਨਾਂ ਦੀ ਪੂਰੀ ਟੀਮ ਨੂੰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਸਨਮਾਨਿਤ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments