spot_img
Homeਮਾਝਾਗੁਰਦਾਸਪੁਰਕਾਦੀਆਂ ਵਿੱਚ ਵੱਖ ਵੱਖ ਵਿਰਡਾਂ ਵਿੱਚ ਜਾਕੇ ਡੇਗੂ ਮਲੇਰੀਆ ਸਬੰਧੀ ਲੋਕਾਂ ਨੂੰ...

ਕਾਦੀਆਂ ਵਿੱਚ ਵੱਖ ਵੱਖ ਵਿਰਡਾਂ ਵਿੱਚ ਜਾਕੇ ਡੇਗੂ ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।

ਕਾਦੀਆਂ 25 ਨਵੰਬਰ (ਮੁਨੀਰਾ ਸਲਾਮ ਤਾਰੀ) :- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਦੀਆਂ ਸਖਤ ਹਦਾਇਤਾਂ ਅਤੇ ਐਸਐਮਉ. ਕਾਦੀਆਂ ਡਾਕਟਰ ਮਨੋਹਰ ਲਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ਇੰਸਪੈਕਟਰ ਕੁਲਬੀਰ ਸਿੰਘ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਨਕਾਰੀ ਦਿੱਤੀ ਗਈ। ਇਸ ਮੋਕੇ ਇੰਸਪੈਕਟਰ ਕੁਲਬੀਰ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਮਲੇਰੀਆ ਦੀ ਬਿਮਾਰੀ ਇਕ ਜਾਨਲੇਵਾ ਬੀਮਾਰੀ ਹੈ ਅਤੇ ਇਸ ਦੀ ਰੋਕਥਾਮ ਅਤੇ ਅਵੇਅਰਨੇਸ ਕਰਨ ਲਈ ਸਿਵਲ ਹਸਪਤਾਲ ਕਾਦੀਆਂ ਦੀ ਟੀਮ ਵੱਲੋਂ ਵੱਖ ਵੱਖ ਇਲਾਕੇ ਵਿੱਚ ਜਾਕੇ ਵਿਜਟ ਕੀਤੀ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਦੇ ਨਾਲ ਕਿਸੇ ਦਾ ਵੀ ਨੁਕਸਾਨ ਨਾ ਹੋ ਸਕੇ। ਇਸ ਦੋਰਾਨ ਟੀਮ ਵਲੋਂ ਵੱਖ ਵੱਖ ਘਰਾਂ ਵਿੱਚ ਜਾ ਕੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਰੈਪਿਡ ਟੈਸਟ ਕੀਤੇ ਗਏ ਅਤੇ ਲੋਕਾਂ ਨੂੰ ਵਾਰਨਿੰਗ ਦਿੱਤੀ ਕਿ ਜੇਕਰ ਕਿਸੇ ਦੇ ਘਰ ਵਿੱਚੋਂ ਡੇਂਗੂ ਮਲੇਰੀਏ ਦਾ ਲਾਰਵਾ ਮਿਲਿਆ ਤਾਂ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਸਿਹਤ ਵਿਭਾਗ ਕਾਦੀਆਂ ਦੀ ਸਪਰੇਅ ਟੀਮ ਵੱਲੋਂ ਘਰਾਂ ਦੇ ਅੰਦਰ ਬਾਹਰ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਦੇ ਬਚਾਅ ਵਾਸਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਬਚਾਅ ਵਾਸਤੇ ਹਰ ਘਰ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਇਹ ਵੀ ਦੱਸਿਆ ਗਿਆ ਕਿ ਡੇਂਗੂ ਦਾ ਮੱਛਰ ਹਮੇਸ਼ਾਂ ਦਿਨ ਵੇਲੇ ਕੱਟਦਾ ਹੈ ਅਤੇ ਇਸ ਦੀ ਪਹਿਚਾਣ ਚੀਤੇ ਵਰਗੀਆਂ ਧਾਰੀਆਂ ਤੋਂ ਹੁੰਦੀ ਹੈ। ਇਸ ਕਰਕੇ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਲਾਲ ਰੰਗ ਦੇ ਦਾਣੇ, ਅੱਖਾਂ ਦਾ ਪਿਛਲੇ ਪਾਸੇ ਨੂੰ ਧਸ ਜਾਣਾ ਇਸ ਦੀਆਂ ਮੁੱਖ ਨਿਸ਼ਾਨੀਆਂ ਹਨ। ਜੇਕਰ ਕਿਸੇ ਨੂੰ ਇਨ੍ਹਾਂ ਵਿੱਚੋਂ ਕੋਈ ਨਿਸ਼ਾਨੀ ਹੈ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ। ਇਸ ਮੋਕੇ ਬਲਵਿੰਦਰ ਸਿੰਘ, ਸਤਪਾਲ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ, ਨਰਿੰਦਰ ਸਿੰਘ ਬਿੱਲਾ, ਅਮਨਦੀਪ ਸਿੰਘ ਆਦ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments