spot_img
Homeਦੋਆਬਾਕਪੂਰਥਲਾ-ਫਗਵਾੜਾਡਿਪਟੀ ਕਮਿਸ਼ਨਰ ਵਲੋਂ ਦਿਹਾਤੀ ਖੇਤਰਾਂ ਅੰਦਰ ਵਿਕਾਸ ਕੰਮ ਤੇਜੀ ਨਾਲ ਮੁਕੰਮਲ ਕਰਨ...

ਡਿਪਟੀ ਕਮਿਸ਼ਨਰ ਵਲੋਂ ਦਿਹਾਤੀ ਖੇਤਰਾਂ ਅੰਦਰ ਵਿਕਾਸ ਕੰਮ ਤੇਜੀ ਨਾਲ ਮੁਕੰਮਲ ਕਰਨ ਦੇ ਹੁਕਮ

 

ਕਪੂਰਥਲਾ, 2 ਜੁਲਾਈ। ( ਮੀਨਾ ਗੋਗਨਾ )

ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ , ਜਲ ਸਪਲਾਈ ਵਿਭਾਗ ਤੇ ਸੀਵਰੇਜ਼ ਬੋਰਡ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦਿਹਾਤੀ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
ਅੱਜ ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਮਨਰੇਗਾ ਤਹਿਤ ਚੱਲ ਰਹੇ ਕੰਮਾਂ, ਥਾਪਰ ਮਾਡਲ ਤਹਿਤ ਛੱਪੜਾਂ ਦੀ ਉਸਾਰੀ, ਪਿੰਡਾਂ ਅੰਦਰ ਖੇਡ ਸਟੇਡੀਅਮ ਤੇ ਪਾਰਕ, ਜਲ ਜੀਵਨ ਮਿਸ਼ਨ , ਸੀਵਰੇਜ਼ ਦੇ ਪ੍ਰਾਜੈਕਟਾਂ ਬਾਰੇ ਮੌਜੂਦਾ ਸਥਿਤੀ ਦਾ ਨਿਰੀਖਣ ਕੀਤਾ।
ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਕਿਹਾ ਕਿ ਉਹ ਜਲ ਜੀਵਨ ਮਿਸ਼ਨ ਤਹਿਤ 100 ਫੀਸਦੀ ਘਰਾਂ ਨੂੰ ਐਫ.ਆਈ.ਟੀ.ਸੀ. ਕੁਨੈਕਸ਼ਨ (ਫੰਕਸ਼ਨਲ ਹਾਊਸ ਹੋਲਡ ਟੈਬ ਕੁਨੈਕਸ਼ਨ ) ਦੇਣ ਦਾ ਟੀਚਾ ਮਾਰਚ 2022 ਤੋਂ ਪਹਿਲਾਂ ਪੂਰਾ ਕਰਨ। ਜਿਲ੍ਹੇ ਅੰਦਰ ਹੁਣ ਤੱਕ 75.41 ਫੀਸਦੀ ਘਰਾਂ ਨੂੰ ਇਸ ਯੋਜਨਾ ਤਹਿਤ ਕਵਰ ਕਰ ਲਿਆ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ ਨੂੰ ਕਿਹਾ ਕਿ ਉਹ ਸਾਰੇ ਬਲਾਕਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਹਫਤਾਵਾਰੀ ਰਿਵਿਊ ਕਰਨ ਤਾਂ ਜੋ ਕੰਮ ਵਿਚ ਤੇਜੀ ਲਿਆਂਦੀ ਜਾ ਸਕੇ।
ਉਨ੍ਹਾਂ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ ਅੰਦਰ ਬਣਾਏ ਜਾ ਰਹੇ ਪਾਰਕਾਂ, ਸੀਵਰੇਜ਼, ਪੀਣ ਵਾਲੇ ਪਾਣੀ , ਹਰ ਬਲਾਕ ਅੰਦਰ 5-5 ਖੇਡ ਸਟੇਡੀਅਮਾਂ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਨੂੰ ਕਿਹਾ ਗਿਆ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ‘ਵਰਤੋਂ ਸਰਟੀਫਿਕੇਟ’ ਵੀ ਜਲਦ ਜਮਾਂ ਕਰਵਾਉਣ।
ਮੀਟਿੰਗ ਦੌਰਾਨ ਐਸ.ਡੀ.ਐਮ. ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਡੀ.ਡੀ.ਪੀ.ਓ. ਨੀਰਜ ਕੁਮਾਰ ਐਕਸੀਅਨ ਪੰਚਾਇਤੀ ਰਾਜ, ਸਮੂਹ ਬੀ.ਡੀ.ਪੀ.ਓ., ਸੁਪਰਡੈਂਟ ਸਾਹਿਲ ਉਬਰਾਏ ਹਾਜ਼ਰ ਸਨ।

ਕੈਪਸ਼ਨ-ਕਪੂਰਥਲਾ ਵਿਖੇ ਦਿਹਾਤੀ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਹੋਰ।

RELATED ARTICLES
- Advertisment -spot_img

Most Popular

Recent Comments