spot_img
Homeਮਾਝਾਗੁਰਦਾਸਪੁਰਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਦਾ 102ਵਾਂ ਸਥਾਪਨਾ ਦਿਵਸ ਮਨਾਇਆ ਗਿਆ...

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਦਾ 102ਵਾਂ ਸਥਾਪਨਾ ਦਿਵਸ ਮਨਾਇਆ ਗਿਆ – ਜਥੇਦਾਰ ਗੋਰਾ

 

ਕਾਦੀਆਂ 15 ਦਿਸੰਬਰ (ਮੁਨੀਰਾ ਸਲਾਮ ਤਾਰੀ)

ਸ਼੍ਰੋਮਣੀ ਅਕਾਲੀ ਦਲ ਦਾ 102 ਸਾਲਾ ਸਥਾਪਨਾ ਦਿਵਸ ਸ੍ਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਅਕਾਲੀ ਵਰਕਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਇਸ ਮੌਕੇ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਾਝੇ ਦੇ ਨਿਧੜਕ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ, ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਕੈਬਨਿਟ ਮੰਤਰੀ ਪੰਜਾਬ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ 102 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਮਹਾਨ ਜਥੇਬੰਦੀ ਹੈ ਅਤੇ ਪੰਜਾਬੀਆਂ ਦੀ ਮਾਣਮੱਤੀ ਜਥੇਬੰਦੀ ਹੈ। ਜਥੇਦਾਰ ਗੋਰਾ ਨੇ ਪੰਜਾਬ ਪੰਜਾਬੀ ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੜਦੀ ਕਲਾ ਦੀ ਅਰਦਾਸ ਕੀਤੀ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਜੋਧ ਸਿੰਘ ਸਮਰਾ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ, ਸ੍ਰ ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ,ਸ੍ਰ ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ, ਬੀਬੀ ਜੋਗਿੰਦਰ ਕੌਰ ਡੇਰਾ ਬਾਬਾ ਨਾਨਕ,ਸ੍ਰ ਮਲਕੀਤ ਸਿੰਘ ਮਧਰਾ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਸ੍ਰ ਸੋਨੂੰ ਔਲਖ, ਸ੍ਰ ਇਕਬਾਲ ਸਿੰਘ ਸੰਧੂ,ਸ੍ਰ ਸੁਖਪ੍ਰੀਤ ਸਿੰਘ ਸੈ਼ਬੀ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਕਾਦੀਆਂ, ਸ੍ਰ ਸ਼ਿੰਗਾਰਾ ਸਿੰਘ ਸੰਧੂ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ,ਸ੍ਰ ਜਸਪਾਲ ਸਿੰਘ,ਸ੍ਰ ਅਵਤਾਰ ਸਿੰਘ ਬਸਰਾਵਾਂ ਆਦਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਅਕਾਲੀ ਵਰਕਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments