spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੇ ਸਰਕਾਰੀ ਸਕੂਲ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ

ਜ਼ਿਲ੍ਹੇ ਦੇ ਸਰਕਾਰੀ ਸਕੂਲ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ

 

ਬਟਾਲਾ 24 ਦਸੰਬਰ ((ਮੁਨੀਰਾ ਸਲਾਮ ਤਾਰੀ) )

*ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਧਰਮ ਅਤੇ ਵਿਰਾਸਤ ਦੀ ਸਿੱਖਿਆ ਦੇਣ ਦੇ ਉਦੇਸ਼ ਨਾਲ ਸ਼ਾਹਿਬਦਿਆਂ ਦੇ ਸ਼ਹੀਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਜ਼ਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸ਼ਬਦ ਗਾਇਨ , ਧਾਰਮਿਕ ਗੀਤ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਤ ਕਰਵਾਏ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐੱਲੀ: ਬਲਬੀਰ ਸਿੰਘ ਬਲਾਕ ਸਿੱਖਿਆ ਅਫ਼ਸਰ ਸਾਹਿਬਾਨ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤਬਲਾ ਸੰਬੰਧਤ ਇਤਿਹਾਸਿਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਦੌਰਾਨ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਵੱਲੋਂ ਕਵੀਸ਼ਰੀ, ਪਾਠ, ਕੁਇੱਜ਼ , ਕਵਿਤਾ ਗਾਇਨ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ । ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਨਾਲ ਸਬੰਧਿਤ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਕੀਰਤਨ ਵੀ ਕੀਤਾ ਗਿਆ ।ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ਵੀ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments