spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ...

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਲਈ ਲਿਆ ਇਤਿਹਾਸਕ ਫੈਸਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਦਸੰਬਰ (ਸਲਾਮ ਤਾਰੀ) ਸ. ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ। ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੱਲ੍ਹ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ। ਉਨਾਂ ਅੱਗੇ ਕਿਹਾ ਕਿ ਕਿ ਕੱਲ੍ਹ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਤੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments