spot_img
Homeਪੰਜਾਬਮਾਲਵਾਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ

ਸੁਲਤਾਨਪੁਰ ਲੋਧੀ, 2 ਜੁਲਾਈ (ਪਰਮਜੀਤ ਡਡਵਿੰਡੀ)
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸੁਲਤਾਨਪੁਰ ਲੋਧੀ ਹਲਕੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕੰਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ।

ਉਨ੍ਹਾਂ ਅੱਜ ਪਹਿਲਾਂ ਸੀਵਰੇਜ਼ ਬੋਰਡ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਸਥਾਨਕ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਅਤੇ ਫਿਰ ਸ਼ਹਿਰ ਨੇੜੇ ਸਥਾਪਿਤ ਕੀਤੇ ਜਾ ਰਹੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਪਲਾਂਟ ਦੀ ਸਮਰੱਥਾ 4 ਐਮ. ਐਲ.ਡੀ. ਹੈ, ਜਿਸ ਨਾਲ ਸ਼ਹਿਰ ਦਾ ਗੰਦਾ ਪਾਣੀ ਸਾਫ ਕਰਨ ਵਿਚ ਵੱਡੀ ਮਦਦ ਮਿਲੇਗੀ।

ਡਿਪਟੀ ਕਮਿਸ਼ਨਰ ਵਲੋਂ ਪਿੰਡ ਚੱਕ ਕੋਟਲਾ ਤੇ ਟਿੱਬਾ ਵਿਖੇ ਵੀ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਪਰੰਤ ਉਨ੍ਹਾਂ ਪਿੰਡ ਡਡਵਿੰਡੀ ਦੇ ਸਰਕਾਰੀ ਸਕੂਲ ਵਿਖੇ ਜਾ ਕੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਸਿੱਖਿਆ ਵਿਭਾਗ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਰਟ ਸਕੂਲ ਨੀਤੀ ਤਹਿਤ ਤਿਆਰ ਕੀਤੇ ਜਾ ਰਹੇ ਸਕੂਲਾਂ ਵਿਚ ਚੱਲ ਰਹੇ ਕੰਮ ਤੁਰੰਤ ਮੁਕੰਮਲ ਕਰਨ। ਉਨ੍ਹਾਂ ਐਸ.ਡੀ.ਐਮ ਅਤੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਫਤਾਵਾਰੀ ਆਧਾਰ ’ਤੇ ਵਿਕਾਸ ਕੰਮਾਂ ਦੀ ਰਫਤਾਰ ਅਤੇ ਗੁਣਵੱਤਾ ਬਾਰੇ ਨਿਰੀਖਣ ਕਰਨ।

ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਤੇ ਹੋਰ ਵਿਭਾਗੀ ਅਧਿਕਾਰੀ  ਵੀ ਉਨ੍ਹਾਂ ਦੇ ਨਾਲ ਸਨ।

ਕੈਪਸ਼ਨ-ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਡਡਵਿੰਡੀ ਵਿਖੇ ਸਰਕਾਰੀ ਸਕੂਲ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ।

RELATED ARTICLES
- Advertisment -spot_img

Most Popular

Recent Comments